ਪੰਜਾਬ ਦੀਆਂ ਬੱਸਾਂ ‘ਚ ਹਿੰਸਾ ਨੂੰ ਵਧਾਵਾ ਦੇਣ ਵਾਲੇ ਗਾਣੇ ਚਲਾਉਣ ‘ਤੇ ਰੋਕ

TeamGlobalPunjab
2 Min Read

ਚੰਡੀਗੜ੍ਹ: ਪੰਜਾਬ ਵਿੱਚ ਨਿੱਜੀ ਅਤੇ ਸਰਕਾਰੀ ਬੱਸਾਂ ਵਿੱਚ ਭੱਦੇ ਗੀਤ ਜੋ ਨਸ਼ਾ, ਹਿੰਸਾ ਹਥਿਆਰਾਂ ਅਤੇ ਅਸ਼ਲੀਲਤਾ ਨੂੰ ਵਧਾਵਾ ਦਿੰਦੇ ਹੋਣ ਉਨ੍ਹਾਂ ਦੀ ਆਡੀਓ ਜਾਂ ਵੀਡੀਓ ਦੋਵਾਂ ਨੂੰ ਚਲਾਉਣ ਤੇ ਪੁਰੀ ਤਰ੍ਹਾਂ ਰੋਕ ਲਗਾ ਦਿੱਤੀ ਗਈ ਹੈ। ਇਸ ਦੇ ਤਹਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਹੁਕਮ ‘ਤੇ ਪੰਜਾਬ ਟਰਾਂਸਪੋਰਟ ਵਿਭਾਗ ਵੱਲੋਂ ਸੂਬੇ ਵਿੱਚ ਚੱਲ ਰਹੀਆਂ ਬੱਸਾਂ ‘ਚ ਪੰਜ ਦਿਨਾਂ ਦੀ ਵਿਸ਼ੇਸ਼ ਮੁਹਿੰਮ ਚਲਾਉਂਦੇ ਹੋਏ 212 ਬੱਸਾਂ ਦੇ ਚਲਾਣ ਵੀ ਕੱਟੇ ਗਏ ਹਨ।

ਮੁੱਖਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ 7 ਤੋਂ 11 ਫਰਵਰੀ ਤੱਕ ਵਿਸ਼ੇਸ਼ ਮੁਹਿੰਮ ਦੇ ਦੌਰਾਨ ਖੇਤਰੀ ਟ੍ਰਾਂਸਪੋਰਟ ਅਥਾਰਿਟੀਆਂ ( ਆਰਟੀਏ ) ਵੱਲੋਂ ਟਰਾਂਸਪੋਟਰਾਂ ਦੇ ਨਾਲ ਮੀਟਿੰਗਾਂ ਕਰਕੇ ਉਨ੍ਹਾਂਨੂੰ ਬੱਸਾਂ ਵਿੱਚਅਸ਼ਲੀਲ ਗੀਤ ਵਜਾਉਣ ਕਾਰਨ ਨੌਜਵਾਨਾਂ ‘ਤੇ ਪੈਂਦੇ ਮਾੜੇ ਪ੍ਰਭਾਵਾਂ ਸਬੰਧੀ ਜਾਣਕਾਰੀ ਦਿੱਤੀ ਗਈ । ਉਨ੍ਹਾਂਨੂੰ ਦੱਸਿਆ ਗਿਆ ਕਿ ਅਜਿਹੇ ਗੀਤ ਨੌਜਵਾਨਾਂ ਨੂੰ ਹਿੰਸਾ ਅਤੇ ਗੰਨ ਕਲਚਰ ਵੱਲ ਜਾਣ ਲਈ ਪ੍ਰੇਰਿਤ ਕਰਦੇ ਹਨ । ਟੀਮਾਂ ਨੇ ਡਰਾਇਵਰਾਂ ਅਤੇ ਕੰਡਕਟਰਾਂ ਨੂੰ ਵੀ ਜਾਗਰੂਕ ਕਰਨ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ।

https://www.facebook.com/189701787748828/posts/2948584818527164/

ਇਸ ਮੁਹਿੰਮ ਦੌਰਾਨ 509 ਬੱਸਾਂ ਦੀ ਜਾਂਚ ਕੀਤੀ ਗਈ ਜਿਨ੍ਹਾਂ ‘ਚੋਂ 212 ਬਸਾਂ ਜੋ ਨਿਯਮਾਂ ਦੀ ਉਲੰਘਣਾ ਕਰਦੀ ਪਾਈ ਗਈਆਂ ਉਨ੍ਹਾਂ ਦੇ ਚਲਾਣ ਕੱਟੇ ਗਏ। ਬੁਲਾਰੇ ਨੇ ਦੱਸਿਆ ਕਿ ਅਜਿਹੀ ਮੁਹਿੰਮ ਭਵਿੱਖ ਵਿੱਚ ਵੀ ਚਲਾਈ ਜਾਵੇਗੀ ਅਤੇ ਅੈਸਡੀਅੈਮ ਅਤੇ ਆਰਟੀਏ ਦੇ ਸਕੱਤਰ ਨੂੰ ਪਹਿਲਾਂ ਹੀ ਇਸ ਮੁੱਦੇ ਨੂੰ ਆਪਣੀ ਹਰ ਰੋਜ਼ ਕੀਤੀ ਜਾਂਦੀ ਚੈਕਿੰਗ ਦੌਰਾਨ ਇਸ ਮਾਮਲੇ ਨੂੰ ਹੱਲ ਕਰਨ ਲਈ ਵਿਸ਼ੇਸ਼ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਨੂੰ ਇਸ ਸਬੰਧੀ ਮਾਸਿਕ ਰਿਪੋਰਟ ਭੇਜਣ ਲਈ ਵੀ ਕਿਹਾ ਗਿਆ ਹੈ ।

- Advertisement -

Share this Article
Leave a comment