ਚੰਨੀ ਅੱਜ ਜਾਣਗੇ ਰਾਜਸਥਾਨ , ਪਾਣੀ ਦੀ ਵੰਡ ਨੂੰ ਲੈ ਕੇ ਕਈ ਸਾਲਾਂ ਤੋਂ ਚੱਲ ਰਿਹਾ ਵਿਵਾਦ ਸੁਲਝਣ ਦੀ ਉਮੀਦ

TeamGlobalPunjab
2 Min Read

ਚੰਡੀਗੜ੍ਹ: ਪੰਜਾਬ ਅਤੇ ਰਾਜਸਥਾਨ ਦਰਮਿਆਨ ਨਹਿਰੀ ਪਾਣੀ ਦੀ ਵੰਡ ਨੂੰ ਲੈ ਕੇ ਕਈ ਸਾਲਾਂ ਤੋਂ ਚੱਲ ਰਿਹਾ ਵਿਵਾਦ ਹੁਣ ਸੁਲਝਣ ਦੀ ਉਮੀਦ ਜਾਗੀ ਹੈ।ਪੰਜਾਬ ਦੇ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਰਾਜਸਥਾਨ ਦੇ ਆਪਣੇ ਹਮਰੁਤਬਾ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੂੰ ਮਿਲਣ ਲਈ ਜੈਪੁਰ ਪਹੁੰਚਣਗੇ।ਗਹਿਲੋਤ ਚੰਨੀ ਲਈ ਉਨ੍ਹਾਂ ਦੇ ਨਿਵਾਸ ਸਥਾਨ ‘ਤੇ ਦੁਪਹਿਰ ਦੇ ਖਾਣੇ ਦੀ ਮੇਜ਼ਬਾਨੀ ਕਰਨਗੇ, ਸੂਤਰਾਂ ਨੇ ਕਿਹਾ ਕਿ ਇਸ ਵਿੱਚ ਰਾਜਸਥਾਨ ਦੇ ਸਾਰੇ ਮੰਤਰੀ ਵੀ ਸ਼ਾਮਲ ਹੋਣਗੇ। ਮੁੱਖ ਮੰਤਰੀ ਨੇ ਦੁਪਹਿਰ ਵੇਲੇ ਰਵਾਨਾ ਹੋਣਾ ਹੈ।

ਇਸ ਦੌਰਾਨ ਗਹਿਲੋਤ ‘ਪ੍ਰਸ਼ਾਸਨ ਸ਼ਹਰੋਂ ਕੇ ਸੰਗ’ ਅਤੇ ‘ਪ੍ਰਸ਼ਾਸਨ ਗਾਉਂ ਕੇ ਸੰਗ’ ਮੁਹਿੰਮਾਂ ਦੀ ਪ੍ਰਗਤੀ ਦੀ ਸਮੀਖਿਆ ਕਰਨ ਲਈ ਕੈਬਨਿਟ ਦੀ ਬੈਠਕ ਕਰਨਗੇ। ਦੋਵੇਂ ਮੁਹਿੰਮਾਂ 2 ਅਕਤੂਬਰ ਨੂੰ ਮਹਾਤਮਾ ਗਾਂਧੀ ਦੀ ਜਯੰਤੀ ‘ਤੇ ਸ਼ੁਰੂ ਕੀਤੀਆਂ ਗਈਆਂ ਸਨ।

ਦਸਦਈਏ ਕਿ  ਪੰਜਾਬ, ਹਰਿਆਣਾ ਅਤੇ ਰਾਜਸਥਾਨ ਦਰਮਿਆਨ ਰਾਵੀ-ਬਿਆਸ ਦਰਿਆ ਦਾ ਵਿਵਾਦ ਸਾਲਾਂ ਤੋਂ ਚੱਲ ਰਿਹਾ ਹੈ। 1955 ਵਿੱਚ ਕੇਂਦਰ ਸਰਕਾਰ ਨੇ ਸੂਬਿਆਂ ਤੋਂ ਰਾਵੀ ਅਤੇ ਬਿਆਸ ਦਰਿਆਵਾਂ ਦੇ ਪਾਣੀ ਨੂੰ ਰਾਜਸਥਾਨ, ਪੰਜਾਬ ਅਤੇ ਜੰਮੂ-ਕਸ਼ਮੀਰ ਵਿੱਚ ਪਾਣੀ ਵੰਡਣ ਦੀ ਗੱਲ ਤੈਅ ਕੀਤੀ ਸੀ। ਉਦੋਂ ਤੋਂ ਲੈ ਕੇ ਅੱਜ ਤਕ, ਤਿੰਨੋਂ ਸੂਬਿਆਂ ਵਿੱਚ ਪਾਣੀ ਦੀ ਵੰਡ ਨੂੰ ਲੈ ਕੇ ਵਿਵਾਦ ਚੱਲ ਰਿਹਾ ਹੈ।ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸੂਬੇ ਦੇ ਸਾਰੇ ਗੰਭੀਰ ਮੁੱਦਿਆਂ ‘ਤੇ ਤੇਜ਼ੀ ਨਾਲ ਕੰਮ ਕਰ ਰਹੇ ਹਨ। ਚੰਨੀ ਮੰਗਲਵਾਰ ਨੂੰ ਰਾਜਸਥਾਨ ਦੇ ਦੌਰੇ ‘ਤੇ ਹਨ, ਜਿੱਥੇ ਦੋਵੇਂ ਮੁੱਖ ਮੰਤਰੀ ਪੰਜਾਬ ਦੇ ਸਿਆਸੀ ਮੁੱਦਿਆਂ ਅਤੇ ਪਾਣੀ ਦੀ ਵੰਡ ਬਾਰੇ ਵਿਚਾਰ-ਵਟਾਂਦਰਾ ਕਰਨਗੇ।

Share this Article
Leave a comment