ਪੰਜਾਬ ਪਬਲਿਕ ਰਿਲੇਸ਼ਨਜ਼ ਅਫਸਰਜ਼ ਐਸੋਸੀਏਸ਼ਨ ਵੱਲੋਂ ਨੌਜਵਾਨ ਪੱਤਰਕਾਰ ਅਮਨ ਬਰਾੜ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ

TeamGlobalPunjab
2 Min Read

ਚੰਡੀਗੜ੍ਹ : ਪੰਜਾਬ ਪਬਲਿਕ ਰਿਲੇਸ਼ਨਜ਼ ਅਫਸਰਜ਼ ਐਸੋਸੀਏਸ਼ਨ ਵੱਲੋਂ ਨਿਊਜ਼ 18 ਚੈਨਲ ਵਿੱਚ ਕੰਮ ਕਰਦੇ ਨੌਜਵਾਨ ਪੱਤਰਕਾਰ ਅਮਨ ਬਰਾੜ ਦੇ ਬੇਵਕਤੀ ਅਕਾਲ ਚਲਾਣੇ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਅਮਨ ਬਰਾੜ ਦਾ ਬੀਤੇ ਦਿਨੀਂ ਦੇਹਾਂਤ ਹੋ ਗਿਆ ਸੀ।
ਐਸੋਸੀਏਸ਼ਨ ਦੇ ਚੇਅਰਪਰਸਨ ਡਾ. ਸੇਨੂੰ ਦੁੱਗਲ, ਵਾਈਸ ਚੇਅਰਮੈਨ ਡਾ. ਓਪਿੰਦਰ ਸਿੰਘ ਲਾਂਬਾ, ਪ੍ਰਧਾਨ ਨਵਦੀਪ ਸਿੰਘ ਗਿੱਲ ਤੇ ਜਨਰਲ ਸਕੱਤਰ ਇਕਬਾਲ ਸਿੰਘ ਬਰਾੜ ਨੇ ਨੌਜਵਾਨ ਪੱਤਰਕਾਰ ਦੇ ਦੇਹਾਂਤ ਉਤੇ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਅਮਨ ਦੇ ਬੇਵਕਤੀ ਚਲੇ ਜਾਣ ‘ਤੇ ਸਮੁੱਚੇ ਪੱਤਰਕਾਰ ਭਾਈਚਾਰੇ ਤੇ ਸਮਾਜ ਨੂੰ ਨਾ ਪੂਰਿਆ ਜਾਣਾ ਵਾਲਾ ਘਾਟਾ ਪਿਆ ਹੈ। ਉਨ੍ਹਾਂ ਅਮਨ ਬਰਾੜ ਨੂੰ ਮਿਹਨਤੀ ਤੇ ਲਾਇਕ ਪੱਤਰਕਾਰ ਦੱਸਦਿਆਂ ਕਿਹਾ ਕਿ ਉਸ ਨੇ ਥੋੜ੍ਹੇ ਜਿਹੇ ਅਰਸੇ ਵਿੱਚ ਛੋਟੀ ਉਮਰੇ ਵੱਡੀ ਪਛਾਣ ਬਣਾ ਲਈ ਸੀ। ਐਸੋਸੀਏਸ਼ਨ ਵੱਲੋਂ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਵੀ ਕੀਤੀ।
ਇਸ ਤੋਂ ਇਲਾਵਾ ਅੱਜ ਚੰਡੀਗੜ੍ਹ ਪ੍ਰੈਸ ਕਲੱਬ ਵਿਖੇ ਸੁਮੱਚੇ ਪੱਤਰਕਾਰ ਭਾਈਚਾਰੇ ਵੱਲੋਂ ਰੱਖੀ ਸ਼ੋਕ ਸਭਾ ਦੌਰਾਨ ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਡਿਪਟੀ ਡਾਇਰੈਕਟਰ ਪ੍ਰੈਸ ਡਾ.ਅਜੀਤ ਕੰਵਲ ਸਿੰਘ ਹਮਦਰਦ ਅਤੇ ਐਸੋਸੀਏਸ਼ਨ ਵੱਲੋਂ ਪ੍ਰਧਾਨ ਨਵਦੀਪ ਸਿੰਘ ਗਿੱਲ ਨੇ ਸੰਬੋਧਨ ਕਰਦਿਆਂ ਅਮਨ ਬਰਾੜ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ਡਿਪਟੀ ਡਾਇਰੈਕਟਰ ਰਣਦੀਪ ਸਿੰਘ ਆਹਲੂਵਾਲੀਆ, ਪੀ.ਆਰ.ਓ. ਅਮਨਪ੍ਰੀਤ ਸਿੰਘ ਮਨੌਲੀ, ਏ.ਪੀ.ਆਰ.ਓਜ਼ ਕੁਲਤਾਰ ਸਿੰਘ ਮੀਆਂਪੁਰੀ, ਕਰਨ ਮਹਿਤਾ, ਬਲਜਿੰਦਰ ਸਿੰਘ ਸੈਣੀ ਤੇ ਅਮਨਦੀਪ ਸਿੰਘ ਸੰਧੂ ਵੀ ਹਾਜ਼ਰ ਸਨ ਅਤੇ ਦੋ ਮਿੰਟ ਦਾ ਮੋਨ ਰੱਖਿਆ ਗਿਆ।

Share this Article
Leave a comment