ਪੰਜਾਬ ਪੁਲਿਸ ਦਾ ਟ੍ਰੈਫਿਕ ਵਿੰਗ ਸੜਕ ਸੁਰੱਖਿਆ ਵਿਚ ਸੁਧਾਰ ਲਿਆਉਣ ਅਤੇ ਵਿਗਿਆਨਕ ਤਰੀਕਿਆਂ ਨਾਲ ਜਾਨੀ ਨੁਕਸਾਨ ਘੱਟ ਕਰਨ ਲਈ ਆਈ.ਆਈ.ਟੀ. ਦਿੱਲੀ ਨਾਲ ਮਿਲ ਕੇ ਕਰੇਗਾ ਕੰਮ

TeamGlobalPunjab
3 Min Read

ਆਈ.ਆਈ.ਟੀ. ਦਿੱਲੀ ਨੇ ਟ੍ਰੈਫਿਕ ਅਤੇ ਸੜਕ ਸੁਰੱਖਿਆ ਵਿੱਚ ਸੁਧਾਰ ਕਰਨ ਲਈ ਪੰਜਾਬ ਦੇ ਤਿੰਨ ਸ਼ਹਿਰਾਂ ਐਸ.ਏ.ਐੱਸ. ਨਗਰ, ਹੁਸ਼ਿਆਰਪੁਰ ਅਤੇ ਬਠਿੰਡਾ ਦੀ ਕੀਤੀ ਚੋਣ

ਚੰਡੀਗੜ੍ਹ : ਪੰਜਾਬ ਪੁਲਿਸ ਦਾ ਟ੍ਰੈਫਿਕ ਵਿੰਗ ਸੂਬੇ ਵਿੱਚ ਆਈ.ਆਈ.ਟੀ. ਦਿੱਲੀ ਦੇ ਸਹਿਯੋਗ ਨਾਲ ਸੰਯੁਕਤ ਰਾਸਟਰ ਦੇ ਟਰਾਂਸਪੋਰਟ ਅਤੇ ਵਾਤਾਵਰਣ ਨਾਲ ਜੁੜੇ ਸਥਾਈ ਵਿਕਾਸ ਮੁਖੀ ਟੀਚਿਆਂ ਨੂੰ ਲਾਗੂ ਕਰੇਗਾ। ਇਹ ਪਹਿਲਕਦਮੀ ਏ.ਡੀ.ਜੀ.ਪੀ. (ਟ੍ਰੈਫਿਕ), ਡਾ. ਸ਼ਰਦ ਐਸ ਚੌਹਾਨ ਦੀ ਪਹਿਲ ‘ਤੇ ਕੀਤੀ ਗਈ ਹੈ, ਜਿਸ ਤਹਿਤ ਪੰਜਾਬ ਪੁਲਿਸ ਦਾ ਟ੍ਰੈਫਿਕ ਵਿੰਗ ਆਵਾਜਾਈ ਅਤੇ ਸੜਕ ਸੁਰੱਖਿਆ ਦੇ ਖੇਤਰਾਂ ਵਿਚ ਟੀਆਰਆਈਪੀਪੀ, ਆਈ.ਆਈ.ਟੀ. ਦਿੱਲੀ ਨਾਲ ਮਿਲ ਕੇ ਕੰਮ ਕਰੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਆਈ.ਆਈ.ਟੀ. ਦਿੱਲੀ ਨੇ ਟ੍ਰੈਫਿਕ ਅਤੇ ਸੜਕ ਸੁਰੱਖਿਆ ਵਿੱਚ ਸੁਧਾਰ ਕਰਨ ਲਈ ਜਾਪਾਨ ਦੀ ਅੰਤਰਰਾਸ਼ਟਰੀ ਐਸੋਸੀਏਸ਼ਨ ਆਫ ਟ੍ਰੈਫਿਕ ਸੇਫਟੀ ਐਂਡ ਸਾਇੰਸਿਜ਼ ਦੇ ਸਹਿਯੋਗ ਨਾਲ ਪੰਜਾਬ ਦੇ ਤਿੰਨ ਸ਼ਹਿਰਾਂ ਐਸ.ਏ.ਐੱਸ. ਨਗਰ ਮੁਹਾਲੀ, ਹੁਸ਼ਿਆਰਪੁਰ ਅਤੇ ਬਠਿੰਡਾ ਦੀ ਚੋਣ ਕੀਤੀ ਹੈ।
ਉਨਾਂ ਦੱਸਿਆ ਕਿ ਇਸ ਪ੍ਰਾਜੈਕਟ ਦਾ ਮੁੱਖ ਉਦੇਸ਼ ਇਹਨਾਂ ਸ਼ਹਿਰਾਂ ਵਿਚ ਟਰੈਫਿਕ ਸੁਰੱਖਿਆ ਸਬੰਧੀ ਵੱਡੀਆਂ ਮੁਸ਼ਕਲਾਂ ਦੀ ਪਛਾਣ ਕਰਨਾ ਹੈ, ਜਿਸ ਵਿਚ ਯਾਤਰਾ ਦੇ ਨਮੂਨਿਆਂ ਸਬੰਧੀ ਦਸਤਾਵੇਜ਼ ਅਤੇ ਟਰੈਫਿਕ ਸੁਰੱਖਿਆ ਦੇ ਮੁੱਦੇ ਸ਼ਾਮਲ ਹਨ। ਇਸ ਤੋਂ ਇਲਾਵਾ, ਸਥਾਨਕ ਭਾਈਵਾਲਾਂ ਨਾਲ ਸਲਾਹ ਮਸ਼ਵਰਾ ਕਰਕੇ ਸੰਭਵ ਉਪਾਅ ਨੂੰ ਪਹਿਲ ਦੇਣ ਅਤੇ ਐਸ.ਡੀ.ਜੀਜ਼ ਦੇ ਅਧਾਰ ‘ਤੇ ਤਿੰਨ ਸ਼ਹਿਰਾਂ ਦੀਆਂ ਰਿਪੋਰਟਾਂ ਪ੍ਰਕਾਸ਼ਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ
ਉਨਾਂ ਅੱਗੇ ਦੱਸਿਆ ਕਿ ਇਹ ਪ੍ਰੋਗਰਾਮ 7 ਅਤੇ 8 ਫਰਵਰੀ ਨੂੰ ਦਿੱਲੀ ਵਿੱਚ ਸ਼ੁਰੂ ਕੀਤਾ ਜਾਵੇਗਾ ਜਿਸ ਵਿੱਚ ਗਜਟਿਡ ਅਧਿਕਾਰੀਆਂ ਦੀ ਅਗਵਾਈ ਵਿੱਚ ਪੰਜਾਬ ਪੁਲਿਸ ਦੀ ਟੀਮ ਨੂੰ ਪੰਜਾਬ ਦੇ ਟ੍ਰੈਫਿਕ ਸਲਾਹਕਾਰ ਸਮੇਤ ਸਿਖਲਾਈ ਦਿੱਤੀ ਜਾਵੇਗੀ। ਸਿਖਲਾਈ ਮੁਕੰਮਲ ਹੋਣ ਤੋਂ ਬਾਅਦ ਆਈ.ਆਈ.ਟੀ ਦਿੱਲੀ ਦੇ ਪ੍ਰੋਫੈਸਰ (ਡਾ.) ਗੀਤਮ ਤਿਵਾੜੀ ਪੰਜਾਬ ਪੁਲਿਸ ਅਧਿਕਾਰੀਆਂ ਨੂੰ ਸੜਕੀ ਸੁਰੱਖਿਆ ਤੇ ਵਾਤਾਵਰਣ ਹਿੱਤ ਸੰਯੁਕਤ ਰਾਸਟਰ ਸਸਟੇਨੇਬਲ ਗੋਲਜ਼ ਵਲੋਂ ਨਿਰਧਾਰਿਤ ਮਾਪਦੰਡਾਂ ਨੂੰ ਤਿੰਨਾਂ ਸ਼ਹਿਰਾਂ ਜਿਵੇਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਬਠਿੰਡਾ ਅਤੇ ਹੁਸ਼ਿਆਰਪੁਰ ਸਮੇਤ ਸਿਵਲ ਪ੍ਰਸ਼ਾਸਨ ਵਿੱਚ ਲਾਗੂ ਕਰਨ ਸਬੰਧੀ ਜਾਣਕਾਰੀ ਦਿੱਤੀ।
ਉਨਾਂ ਦੱਸਿਆ ਕਿ ਜਾਪਾਨ ਦੀ ਅੰਤਰਰਾਸ਼ਟਰੀ ਐਸੋਸੀਏਸ਼ਨ ਆਫ ਟ੍ਰੈਫਿਕ ਸੇਫਟੀ ਐਂਡ ਸਾਇੰਸਜ਼ ਦੀ ਟੀਮ ਸਰਗਰਮ ਭਾਗੀਦਾਰੀ ਦੇ ਨਾਲ ਵਿਸਥਾਰਤ ਟ੍ਰੈਫਿਕ ਯੋਜਨਾ ਤਿਆਰ ਕੀਤੀ ਜਾਵੇਗੀ । ਸਥਾਪਤ ਪ੍ਰੋਟੋਕੋਲ ਦੇ ਅਨੁਸਾਰ ਇਹ ਤਿੰਨੋਂ ਸ਼ਹਿਰਾਂ ਦੀ ਚੋਣ ਕੀਤੀ ਗਈ ਹੈ। ਇਸ ਤੋਂ ਇਲਾਵਾ, ਪੰਜਾਬ ਪੁਲਿਸ ਵਲੋਂ 2017 ਤੋਂ ਟੈਕਨੀਸ਼ੀਅਨ ਦੀ ਇਕ ਟੀਮ ਨਾਲ ਵਿਗਿਆਨਕ ਤਰੀਕਿਆਂ ਨਾਲ ਸੜਕ ਸੁਰੱਖਿਆ ਵਿਚ ਸੁਧਾਰ ਲਿਆਉਣ ਲਈ ਕੰਮ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਨੇ ਸਾਲ 2019 ਵਿਚ ਸੜਕੀ ਹਾਦਸਿਆਂ ਕਾਰਨ ਹੋਈਆਂ ਮੌਤਾਂ ਵਿਚ 4.7% ਦੀ ਗਿਰਾਵਟ ਦਰਜ ਕੀਤੀ ਗਈ ਹੈ।

Share this Article
Leave a comment