ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ‘ਧੀ ਪੰਜਾਬ ਦੀ ਆਪਣੇ ਹੱਕ ਜਾਣਦੀ’ ਮਹਿਲਾ ਮੈਨੀਫੈਸਟੋ ਆਊਟਰੀਚ ਮੁਹਿੰਮ ਦੀ ਕੀਤੀ ਸ਼ੁਰੂਆਤ

TeamGlobalPunjab
2 Min Read

 ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ‘ਧੀ ਪੰਜਾਬ ਦੀ ਆਪਣੇ ਹੱਕ ਜਾਣਦੀ’ ਮਹਿਲਾ ਮੈਨੀਫੈਸਟੋ ਆਊਟਰੀਚ ਮੁਹਿੰਮ ਦੀ ਸ਼ੁਰੂਆਤ ਕੀਤੀ।  ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਜੀ ਦੇ ਵਿਜ਼ਨ ਨੂੰ ਅੱਗੇ ਲਿਜਾਂਦੇ ਹੋਏ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਅਗਵਾਈ ਵਿੱਚ ਮਹਿਲਾ ਮੈਨੀਫੈਸਟੋ ਆਊਟਰੀਚ ਮੁਹਿੰਮ ‘ਧੀ ਪੰਜਾਬ ਦੀ ਆਪਣੇ ਹੱਕ ਜਾਣਦੀ’ ਦੀ ਸ਼ੁਰੂਆਤ ਕੀਤੀ ਹੈ।ਇਸ ਮੁਹਿੰਮ ਦੀ ਸ਼ੁਰੂਆਤ ਸ੍ਰੀਮਤੀ ਅਲਕਾ ਲਾਂਬਾ (ਰਾਸ਼ਟਰੀ ਬੁਲਾਰੇ – ਆਲ ਇੰਡੀਆ ਕਾਂਗਰਸ ਕਮੇਟੀ ) ਅਤੇ ਡਾ. ਨਵਜੋਤ ਕੌਰ ਸਿੱਧੂ (ਸਾਬਕਾ CPS ਹੈਲਥ ਪੰਜਾਬ ਸਰਕਾਰ) ਵੱਲੋਂ ਅੱਜ ਪੰਜਾਬ ਕਾਂਗਰਸ ਭਵਨ, ਚੰਡੀਗੜ੍ਹ ਵਿੱਚ ਕੀਤੀ ਗਈ।

ਮਾਨਯੋਗ ਕਾਂਗਰਸ ਪ੍ਰਧਾਨ ਸ੍ਰੀ ਸੋਨੀਆ ਗਾਂਧੀ ਤੇ ਸ੍ਰੀ ਰਾਹੁਲ ਗਾਂਧੀ ਜੀ ਦੇ ਮਿਸ਼ਨ ਦੀ ਪੂਰਤੀ ਕਰਦੇ ਹੋਏ ਇਸ ਮੁਹਿੰਮ ਦਾ ਉਦੇਸ਼ ਪੰਜਾਬ ਦੀਆਂ ਔਰਤਾਂ ਦੇ ਲਈ ਉਨ੍ਹਾਂ ਸੁਝਾਵਾਂ ਨੂੰ ਪੇਸ਼ ਕਰਨਾ ਹੈ ਜਿਨ੍ਹਾਂ ਦੇ ਸਦਕਾ ਪੰਜਾਬ ਦੀਆਂ ਔਰਤਾਂ ਦੀ ਭਲਾਈ ਲਈ ਕੰਮ ਕੀਤਾ ਜਾ ਸਕੇ। ਦੱਸਣਾ ਬਣਦਾ ਹੈ ਕਿ ਇਸ ਮੈਨੀਫੈਸਟੋ ਦੇ ਲਈ ਕੋਈ ਵੀ ਵਿਅਕਤੀ ਆਪਣੇ ਸੁਝਾਅ ਦੇ ਸਕਦਾ ਹੈ ਅਤੇ ਸਾਡੀ ਵੈੱਬਸਾਈਟ- www.Dheepunjabdi.co.in ਰਾਹੀਂ ਸਾਨੂੰ ਆਪਣੇ ਮੁੱਦਿਆਂ ਤੋਂ ਜਾਣੂ ਕਰਵਾ ਸਕਦਾ ਹੈ। Whatsapp ਨੰ:- 9781803939
ਇਸ ਦੌਰਾਨ ਪਾਰਟੀ ਦੇ ਸੀਨੀਅਰ ਆਗੂ ਹੇਠਲੇ ਪੱਧਰ ਤੱਕ ਫੀਡਬੈਕ ਲੈਣ ਲਈ ਮਹਿਲਾ ਸੰਮੇਲਨਾਂ ਰਾਹੀਂ ਆਉਣ ਵਾਲੇ ਦਿਨਾਂ ਵਿੱਚ ਵਿਦਿਆਰਥਣਾਂ ਅਤੇ ਪੰਜਾਬ ਦੇ ਵੱਖ-ਵੱਖ ਮਹਿਲਾ ਸਮੂਹਾਂ ਨਾਲ ਵੀ ਗੱਲਬਾਤ ਕਰਨਗੇ।

ਮਹਿਲਾ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਇਸ ਮੁਹਿੰਮ ਲਈ ਜ਼ਿਲ੍ਹਾ ਕੋਆਰਡੀਨੇਟਰ ਹੋਣਗੇ ਅਤੇ ਆਪਣੇ ਜ਼ਿਲ੍ਹਿਆਂ ਦੇ ਸਾਰੇ ਹਿੱਸੇਦਾਰਾਂ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਫੀਡਬੈਕ ਅਤੇ ਸੁਝਾਵਾਂ ਦੀ ਰਿਪੋਰਟ ਪੇਸ਼ ਕਰਨ ਲਈ ਜਵਾਬਦੇਹ ਹੋਣਗੇ। ਪੰਜਾਬ ਦੀ ਕਾਂਗਰਸ ਸਰਕਾਰ ਨੇ ਲੋਕਲ ਬਾਡੀ ਚੋਣਾਂ ਵਿੱਚ ਵੀ 50 ਫੀਸਦੀ ਰਾਖਵਾਂਕਰਨ ਦਿੱਤਾ ਹੈ। ਇਸ ਪ੍ਰੈੱਸ ਕਾਨਫ਼ਰੰਸ ਦੌਰਾਨ ਕਰਨ ਕੌਰ ਬਰਾੜ ਮੈਂਬਰ ਆਲ ਇੰਡੀਆ ਕਾਂਗਰਸ ਕਮੇਟੀ ਤੇ ਸਾਬਕਾ ਵਿਧਾਇਕ , ਬਲਵੀਰ ਰਾਣੀ ਸੋਢੀ ਪ੍ਰਧਾਨ ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ, ਡਾ ਜਸਲੀਨ ਸੇਠੀ ਨੈਸ਼ਨਲ ਕੋਆਰਡੀਨੇਟਰ ਆਲ ਇੰਡੀਆ ਕਾਂਗਰਸ ਕਮੇਟੀ ,ਡਾ ਪਰਮਜੀਤ ਸ਼ਰਮਾ ਸੈਕਟਰੀ ਲੀਗਲ ਸੈੱਲ ਪੰਜਾਬ ਪ੍ਰਦੇਸ਼ ਕਾਂਗਰਸ ਕਿੱਟੂ ਗਰੇਵਾਲ ਸਾਬਕਾ ਪ੍ਰਧਾਨ ਪੰਜਾਬ ਪ੍ਰਦੇਸ਼ ਕਾਂਗਰਸ , ਅਮਨਪ੍ਰੀਤ ਰਾਏ ਸਕੱਤਰ ਪੰਜਾਬ ਮਹਿਲਾ ਕਾਂਗਰਸ ,ਮਮਤਾ ਦੱਤਾ ਚੇਅਰਪਰਸਨ ਖਾਦੀ ਬੋਰਡ , ਹਰਦੀਪ ਕੌਰ ਵਿਰਕ ਮੀਡੀਆ ਇੰਚਾਰਜ ਪੰਜਾਬ ,ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਅਤੇ ਹੋਰ ਹਾਜ਼ਰ ਸਨ।

Share this Article
Leave a comment