ਪੰਜਾਬ ਭਵਨ ਸਰੀ, ਕੈਨੇਡਾ ਵੱਲੋਂ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਸਾਹਿਤਕ ਤੇ ਸੱਭਿਆਚਾਰਕ ਸਮਾਗਮ 2 ਦਸੰਬਰ ਨੂੰ ਕਰਵਾਇਆ ਜਾ ਰਿਹੈ

TeamGlobalPunjab
1 Min Read

ਜਲੰਧਰ: ਪੰਜਾਬ ਭਵਨ ਸਰੀ, ਕੈਨੇਡਾ ਵੱਲੋਂ ਪੰਜਾਬ ਪੰਜਾਬੀ ਤੇ ਪੰਜਾਬੀਅਤ ਨੂੰ ਪ੍ਰਫੁੱਲਤ ਕਰਨ ਦੇ ਮਨਸੂਬੇ ਨਾਲ ਮਾਂ ਬੋਲੀ ਨੂੰ ਸਮਰਪਿਤ ਸਾਹਿਤਕ ਤੇ ਸੱਭਿਆਚਾਰਕ ਸਮਾਗਮ 2 ਦਸੰਬਰ 2021 ਨੂੰ 12 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਗ੍ਰੀਨ ਕਾਉਂਟੀ, ਲੱਦੇਵਾਲੀ ਰੋਡ ਜਲੰਧਰ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਪੰਜਾਬ ਭਵਨ ਸਰੀ ਕੈਨੇਡਾ ਦੇ ਸੰਸਥਾਪਕ ਸੁੱਖੀ ਬਾਠ ਦੀ ਅਗਵਾਈ ‘ਚ ਪੰਜਾਬ ਭਵਨ ਦੇ ਨਵੇਂ ਉਪ ਦਫ਼ਤਰ ਦਾ ਉਦਘਾਟਨ ਕੀਤਾ ਜਾ ਰਿਹਾ ਹੈ।

ਮਾਂ ਬੋਲੀ ਨੂੰ ਸਮਰਪਤ ਇਸ ਸਮਾਗਮ ‘ਚ ਪੰਜਾਬ ਭਰ ਦੇ ਪ੍ਰਸਿੱਧ ਕਵੀ, ਲੇਖਕ, ਵਿਦਵਾਨ, ਬੁੱਧੀਜੀਵੀ, ਪੱਤਰਕਾਰ, ਸਮਾਜਸੇਵੀ ਤੇ ਵਿੱਦਿਅਕ ਅਦਾਰਿਆਂ ਦੇ ਮੁਖੀ ਉਚੇਚੇ ਤੌਰ ‘ਤੇ ਸ਼ਿਰਕਤ ਕਰ ਰਹੇ ਹਨ ਜਿਸ ‘ਚ ਪਹੁੰਚਣ ਲਈ ਸਾਹਿਤਕ ਪ੍ਰੇਮੀਆਂ ਨੂੰ ਵੀ ਸੁੱਖੀ ਬਾਠ ਨੇ ਪੁਰਜ਼ੋਰ ਅਪੀਲ ਕੀਤੀ।

ਦੱਸਣਯੋਗ ਹੈ ਕਿ ਸਮੁੱਚੇ ਪੰਜਾਬੀ ਭਾਈਚਾਰੇ ਵਲੋਂ ਮਿਲੇ ਹੌਸਲੇ, ਪਿਆਰ ਅਤੇ ਸਤਿਕਾਰ ਸਦਕਾ ਅਕਤੂਬਰ 2021 ‘ਚ ਪੰਜਾਬ ਭਵਨ, ਸਰੀ ਕੈਨੇਡਾ ਨੇ ਆਪਣੇ ਪੰਜ ਸਾਲ ਮੁਕੰਮਲ ਕਰ ਲਏ ਹਨ। ਪ੍ਰੈਸ ਨੋਟ ਜਾਰੀ ਕਰਦਿਆਂ ਸੁੱਖੀ ਬਾਠ ਨੇ ਦੱਸਿਆ ਕਿ ਪੰਜਾਬ ਭਵਨ ਦੀਆਂ ਸਾਹਿਤਕ ਸਰਗਰਮੀਆਂ ਨੂੰ ਹੋਰ ਹੁਲਾਰਾ ਦੇਣ ਦੇ ਮਨੋਰਥ ਨਾਲ ਉਪ ਦਫ਼ਤਰ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ ਜੋ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੀ ਪ੍ਰਫੁੱਲਤਾ ਲਈ ਹਮੇਸ਼ਾ ਵਚਨਬੱਧ ਰਹੇਗਾ।

Share this Article
Leave a comment