ਚੰਡੀਗੜ੍ਹ : ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਸ਼ੁਰੂ ਹੋ ਚੁੱਕੀ ਹੈ।ਮਿਲੀ ਜਾਣਕਾਰੀ ਅਨੁਸਾਰ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਵੀ ਮੀਟਿੰਗ ‘ਚ ਸ਼ਾਮਲ ਹਨ। ਮੀਟਿੰਗ ਦਾ ਏਜੰਡਾ ਫਿਲਹਾਲ ਜਾਰੀ ਨਹੀਂ ਕੀਤਾ ਗਿਆ ਹੈ ਪਰ ਕਿਆਸਅਰਾਈਆਂ ਹਨ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ‘ਚ ਹੋਣ ਵਾਲੀ ਮੀਟਿੰਗ ‘ਚ ਕਈ ਅਹਿਮ ਮੁੱਦੇ ਵਿਚਾਰੇ ਜਾ ਸਕਦੇ ਹਨ।