ਪੰਜਾਬ ਮੰਤਰੀ ਮੰਡਲ ਵੱਲੋਂ ਸਰਕਾਰੀ ਮੈਡੀਕਲ ਕਾਲਜ ਮੁਹਾਲੀ ਦਾ ਨਾਮ ਬਦਲ ਕੇ ਡਾ.ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ ਰੱਖਣ ਨੂੰ ਮਨਜ਼ੂਰੀ

TeamGlobalPunjab
2 Min Read

ਚੰਡੀਗੜ੍ਹ : ਦੇਸ਼ ਦੇ ਮਹਾਨ ਨੀਤੀਵਾਨ ਤੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ.ਬੀ.ਆਰ. ਅੰਬੇਦਕਰ ਨੂੰ ਸਿਜਦਾ ਕਰਦਿਆਂ ਪੰਜਾਬ ਮੰਤਰੀ ਮੰਡਲ ਨੇ ਮੰਗਲਵਾਰ ਨੂੰ ਸਰਕਾਰੀ ਮੈਡੀਕਲ ਕਾਲਜ ਐਸ.ਏ.ਐਸ.ਨਗਰ ਮੁਹਾਲੀ ਦਾ ਨਾਮ ਬਦਲ ਕੇ ਡਾ.ਬੀ.ਆਰ.ਅੰਬੇਦਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ ਰੱਖਣ ਦੀ ਮਨਜ਼ੂਰੀ ਦੇ ਦਿੱਤੀ ਹੈ।

ਮੁੱਖ ਮੰਤਰੀ ਦਫਤਰ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਵਾਂ ਸਥਾਪਤ ਹੋ ਰਿਹਾ ਮੈਡੀਕਲ ਕਾਲਜ ਸੂਬੇ ਦੇ ਲੋਕਾਂ ਨੂੰ ਸਸਤੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦਾ ਸਰਕਾਰ ਦਾ ਮੰਤਵ ਪੂਰਾ ਕਰਨ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਮੈਡੀਕਲ ਸਿੱਖਿਆ ਖੇਤਰ ਵਿੱਚ ਆਪਣਾ ਕਰੀਅਰ ਬਣਾਉਣ ਦਾ ਮੌਕਾ ਪ੍ਰਦਾਨ ਕਰੇਗਾ।

ਇਹ ਗੱਲ ਯਾਦ ਰੱਖਣਯੋਗ ਹੈ ਕਿ ਭਾਰਤ ਸਰਕਾਰ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ 200 ਬੈਡਾਂ ਦੀ ਸਮਰੱਥਾ ਰੱਖਦੇ ਜ਼ਿਲਾ/ਰੈਫਰਲ ਹਸਪਤਾਲਾਂ ਦੇ ਨਾਲ ਨਵੇਂ ਮੈਡੀਕਲ ਕਾਲਜ ਸਥਾਪਤ ਕਰਨ ਦੀ ਕੇਂਦਰ ਵੱਲੋਂ ਸਪਾਂਸਰ ਸਕੀਮ ਯੋਜਨਾ ਅਧੀਨ ਜ਼ਿਲਾ ਸ਼ਹੀਦ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿਖੇ 100 ਐਮ.ਬੀ.ਬੀ.ਐਸ. ਸੀਟਾਂ ਵਾਲਾ ਮੈਡੀਕਲ ਕਾਲਜ ਸਥਾਪਤ ਕਰਨ ਦਾ ਫੈਸਲਾ ਕੀਤਾ ਸੀ।

ਸੂਬਾ ਸਰਕਾਰ ਵੱਲੋਂ 22 ਜਨਵਰੀ 2020 ਨੂੰ ਜਾਰੀ ਨੋਟੀਫਿਕੇਸ਼ਨ ਵਿੱਚ ਸਰਕਾਰੀ ਮੈਡੀਕਲ ਕਾਲਜ ਐਸ.ਏ.ਐਸ. ਨਗਰ (ਮੁਹਾਲੀ) ਵਿਖੇ ਐਮ.ਬੀ.ਬੀ.ਐਸ. ਕੋਰਸ ਦੀਆਂ 100 ਸੀਟਾਂ ਲਈ 994 ਅਸਾਮੀਆਂ ਦਾ ਗਠਨ ਕੀਤਾ ਗਿਆ ਸੀ ਜਿਸ ਵਿੱਚ ਦੱਸਿਆ ਗਿਆ ਸੀ ਕਿ ਸ਼ਰਤਾਂ ਅਨੁਸਾਰ ਇਨ੍ਹਾਂ ਅਸਾਮੀਆਂ ਨੂੰ ਉਕਤ ਨੋਟੀਫਿਕੇਸ਼ਨ ਦੇ ਜਾਰੀ ਹੋਣ ਦੇ ਪੰਜ ਸਾਲਾਂ ਦੇ ਅੰਦਰ ਪੜਾਅ ਭਰ ਭਰਿਆ ਜਾਵੇਗਾ

- Advertisement -

Share this Article
Leave a comment