ਚੰਡੀਗੜ, 12 ਫਰਵਰੀ : ਸੰਗਰੂਰ ਜ਼ਿਲ੍ਹੇ ਦੇ ਤੋਲੇਵਾਲ ਪਿੰਡ ਵਿੱਚ ਦਲਿਤਾਂ ਨੂੰ ਪਾਣੀ ਦੀ ਸਪਲਾਈ ਰੋਕਣ ਦੇ ਮਾਮਲੇ ਵਿੱਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਸੂ ਮੋਟੋ ਨੋਟਿਸ ਲੈਂਦੇ ਹੋਏ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਸੰਗਰੂਰ ਤੋਂ 24 ਘੰਟਿਆਂ ਵਿੱਚ ਰਿਪੋਰਟ ਤਲਬ ਕੀਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਚੈਅਰਪਰਸਨ ਤੇਜਿੰਦਰ ਕੋਰ ਨੇ ਦੱਸਿਆ ਕਿ ਸੰਗਰੂਰ ਜ਼ਿਲ੍ਹੇ ਦੇ ਤੋਲੇਵਾਲ ਪਿੰਡ ਵਿੱਚ ਦਲਿਤਾਂ ਨੂੰ ਪਾਣੀ ਦੀ ਸਪਲਾਈ ਰੋਕਣ ਦੇ ਮਾਮਲੇ ਬਾਰੇ ਉਨ੍ਹਾਂ ਨੂੰ ਮੀਡੀਆ ਰਾਹੀਂ ਜਾਣਕਾਰੀ ਮਿਲੀ ਸੀ ਜਿਸ ‘ਤੇ ਸੂ-ਮੋਟੋ ਨੋਟਿਸ ਲੈਂਦੇ ਹੋਏ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਸੰਗਰੂਰ ਤੋਂ 24 ਘੰਟਿਆਂ ਵਿੱਚ ਰਿਪੋਰਟ ਤਲਬ ਕੀਤੀ ਹੈ।