ਚੰਡੀਗੜ੍ਹ : ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਪੀ.ਸੀ.ਐਸ. ਅਧਿਕਾਰੀ ਨਾਲ ਗਲਤ ਵਿਹਾਰ ਸਬੰਧੀ ਡਿਪਟੀ ਕਮਿਸ਼ਨਰ ਜਲੰਧਰ ਤੋਂ ਰਿਪੋਰਟ ਤਲਬ ਕੀਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਦੱਸਿਆ ਕਿ ਇਹ ਮਾਮਲਾ ਅਖ਼ਬਾਰਾ ਵਿੱਚ ਛਪੀਆਂ ਖਬਰਾਂ ਸਦਕੇ ਉਹਨਾਂ ਦੇ ਧਿਆਨ ਵਿੱਚ ਆਇਆ ਹੈ ਜਿਸ ਦਾ ਸੂ-ਮੋਟੋ ਨੋਟਿਸ ਲੈਂਦੇ ਹੋਏ ਉਨ੍ਹਾਂ ਨੇ ਹੁਕਮ ਦਿੱਤਾ ਹੈ ਕਿ ਇਸ ਮਸਲੇ ਦੀ ਪੜਤਾਲ ਡਿਪਟੀ ਕਮਿਸ਼ਨ, ਜਲੰਧਰ ਕਰਵਾਕੇ ਰਿਪੋਰਟ ਮਿਤੀ 25-03-2020 ਨੂੰ ਦੁਪਹਿਰ 11.30 ਵਜੇ ਕਮਿਸ਼ਨ ਸਾਹਮਣੇ ਪੇਸ਼ ਕਰਨ।