ਪੰਜਾਬ ਵਿਧਾਨ ਸਭਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ

TeamGlobalPunjab
2 Min Read

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਸੈਸ਼ਨ 20 ਫਰਵਰੀ ਯਾਨੀ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਭਲਕ ਤੋਂ ਸ਼ੁਰੂ ਹੋ ਰਹੇ ਬਜਟ ਸੈਸ਼ਨ ਵਿਚ ਹੰਗਾਮਾ ਹੋਣ ਦੇ ਆਸਾਰ ਹਨ।

ਜਾਣਕਾਰੀ ਮੁਤਾਬਿਕ ਇਸ ਦਿਨ ਦਾ ਇਜਲਾਸ ਹੀ ਗੈਰ ਸਰਕਾਰੀ ਵਪਾਰ ਲਈ ਰਾਖਵਾਂ ਰੱਖਿਆ ਗਿਆ ਹੈ। ਇਸ ਤੋਂ ਬਾਅਦ 21, 22 ਅਤੇ 23 ਦੀ ਛੁੱਟੀ ਹੈ ਜਿਸ ਕਾਰਨ ਕਾਰਵਾਈ ਨਹੀਂ ਹੋਵੇਗੀ। ਇਸ ਤੋਂ ਬਾਅਦ 25 ਫਰਵਰੀ ਨੂੰ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ 2020-21 ਲਈ ਬਜ਼ਟ ਪੇਸ਼ ਕਰਨਗੇ। ਇਸ ਤੋਂ ਬਾਅਦ 26 ਫਰਵਰੀ ਵਾਲੇ ਦਿਨ ਪੇਸ਼ ਕੀਤੇ ਪ੍ਰਸਤਾਵਾਂ ‘ਤੇ ਬਹਿਸ ਹੋਵੇਗੀ। 27 ਫਰਵਰੀ ਨੂੰ ਗੈਰ ਸਰਕਾਰੀ ਕੰਮਾਂ ਲਈ ਨਿਰਧਾਰਿਤ ਕੀਤਾ ਗਿਆ ਹੈ।

ਦੱਸ ਦਈਏ ਕਿ ਇਸ ਇਜਲਾਸ ਦੇ ਸ਼ੁਰੂ ਹੋਣ ਤੋਂ ਪਹਿਲਾਂ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਦੇ ਸਪੀਕਰ ਨੂੰ ਮਿਲ ਕੇ ਬਜਟ ਇਜਲਾਸ ਦਾ ਸਮਾਂ ਵਧਾਉਣ ਦੀ ਮੰਗ ਕੀਤੀ ਗਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਦਲ ਦੇ ਨੇਤਾ ਸ਼ਰਨਜੀਤ ਸਿੰਘ ਢਿੱਲੋਂ ਨੇ ਸਪੀਕਰ ਅੱਗੇ ਮੰਗ ਰੱਖਦਿਆਂ ਕਿਹਾ ਕਿ ਪੰਜਾਬ ਦੇ ਸਾਰੇ ਮਸਲਿਆਂ ‘ਤੇ ਚਰਚਾ ਕਰਨ ਲਈ ਇਸ ਦਾ ਸਮਾਂ ਵਧਾਇਆ ਜਾਣਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਸੱਤਾਧਾਰੀ ਕਾਂਗਰਸ ‘ਤੇ ਹੱਲਾ ਬੋਲਦਿਆਂ ਕਿਹਾ ਕਿ ਸੂਬੇ ਅੰਦਰ ਬਿਜਲੀ ਦੇ ਭਾਅ ਲਗਾਤਾਰ ਵਧਦੇ ਜਾ ਰਹੇ ਹਨ ਅਤੇ ਇਸ ਇਜਲਾਸ ਦੌਰਾਨ ਬਿਜਲੀ ਦਰਾਂ ਦਾ ਮੁੱਦਾ ਅਹਿਮ ਹੋਣਾ ਚਾਹੀਦਾ ਹੈ।

ਉਨ੍ਹਾਂ ਦੋਸ਼ ਲਾਇਆ ਕਿ ਸੂਬੇ ਅੰਦਰ ਸੱਤਾਧਾਰੀ ਕਾਂਗਰਸ ਪਾਰਟੀ ਵੱਲੋਂ ਕੀਤੇ ਗਏ ਵਾਅਦਿਆਂ ਕਾਰਨ ਅੱਜ ਸੂਬੇ ਅੰਦਰ ਖੁਦਕੁਸ਼ੀਆਂ ਦੀ ਗਿਣਤੀ ਵਧ ਗਈ ਹੈ ਅਤੇ ਨੌਜਵਾਨਾਂ ਨੂੰ ਨਵੀਂਆਂ ਨੌਕਰੀਆਂ ਤਾਂ ਕੀ ਦੇਣੀਆਂ ਸਨ ਬਲਕਿ ਜਿਹੜੇ ਕੰਮ ਅਕਾਲੀ ਭਾਜਪਾ ਸਰਕਾਰ ਦੁਬਾਰਾ ਕਰਵਾਏ ਗਏ ਸਨ ਉਹ ਵੀ ਰੁਕਵਾ ਦਿੱਤੇ ਗਏ ਹਨ

- Advertisement -

ਪੰਜਾਬ ਦੇ ਨਾਲ ਹੀ ਹਰਿਆਣਾ ਵਿਧਾਨ ਸਭਾ ਦਾ ਬਜਟ ਸੈਸ਼ਨ ਵੀ ਭਲਕ ਤੋਂ ਸ਼ੁਰੂ ਹੋ ਰਿਹਾ ਹੈ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ, ਜਿਨ੍ਹਾਂ ਨੇ ਵੱਖ ਵੱਖ ਧਿਰਾਂ ਨਾਲ ਸੂਬੇ ਦੇ ਬਜਟ ਬਾਰੇ ਚਰਚਾ ਕੀਤੀ ਹੈ, 28 ਫਰਵਰੀ ਨੂੰ ਬਜਟ ਪੇਸ਼ ਕਰਨਗੇ। ਕਾਂਗਰਸ ਵਿਧਾਇਕ ਦਲ ਦੇ ਨੇਤਾ ਤੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਗੱਠਜੋੜ ਸਰਕਾਰ ਦੀਆਂ ਨਾਕਾਮੀਆਂ ਵਿਰੁਧ ਆਵਾਜ਼ ਉਠਾਉਣ ਦਾ ਐਲਾਨ ਕੀਤਾ ਹੈ।

Share this Article
Leave a comment