ਪੰਜਾਬ ਵਿੱਚ ਸਰਕਾਰੀ ਸਕੂਲਾਂ ਦੀ ਹਾਲਤ ਮਾੜੀ, ਪੰਜਾਬ ਦੇ ਸਕੂਲਾਂ ਨੂੰ ਦਿੱਲੀ ਵਾਂਗ ਬਣਾਵਾਂਗੇ: ਕੇਜਰੀਵਾਲ

TeamGlobalPunjab
1 Min Read

ਚੰਡੀਗੜ੍ਹ: ‘ਆਪ’ ਆਗੂ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਪੰਜਾਬ ਵਿੱਚ ਸਰਕਾਰੀ ਸਕੂਲਾਂ ਦੀ ਹਾਲਤ ਮਾੜੀ ਹੈ। ਕੇਜਰੀਵਾਲ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਬਾਰੇ ਐਤਵਾਰ ਇੱਕ ਵੀਡੀਓ  ਜਾਰੀ ਕਰਕੇ ਕਿਹਾ, ‘‘ਅਸੀਂ ਦਿੱਲੀ ਦੇ ਸਰਕਾਰੀ ਸਕੂਲ ਸ਼ਾਨਦਾਰ ਬਣਾ ਦਿੱਤੇ ਹਨ, ਹੁਣ ਪੰਜਾਬ ਦੇ ਸਕੂਲਾਂ ਨੂੰ ਵੀ ਠੀਕ ਕਰਾਂਗੇ ਅਤੇ 24 ਲੱਖ ਬੱਚਿਆਂ ਦਾ ਭਵਿੱਖ ਸੁਨਿਹਰਾ ਬਣਾਵਾਂਗੇ, ਕਿਉਂਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਹਾਲਤ ਬਹੁਤ ਬੁਰੀ ਹੈ। ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੇ 24 ਲੱਖ ਗਰੀਬ ਅਤੇ ਐਸ.ਸੀ. ਭਾਈਚਾਰੇ ਦੇ ਬੱਚਿਆਂ ਦਾ ਭਵਿੱਖ ਅੰਧਕਾਰ ਵਿੱਚ ਹੈ। ਪੰਜਾਬ ਦੇ ਅਧਿਆਪਕ ਬਹੁਤ ਚੰਗੇ ਹਨ, ਪਰ ਉਹ ਵੀ ਬਹੁਤ ਪ੍ਰੇਸ਼ਾਨ ਹਨ। ਸਰਕਾਰੀ ਸਕੂਲਾਂ ਨੂੰ ਸ਼ਾਨਦਾਰ ਬਣਾਉਣ ਲਈ ਸਾਨੂੰ ਸਿਰਫ਼ ਪੰਜਾਬ ਦੇ ਲੋਕਾਂ ਦਾ ਸਾਥ ਚਾਹੀਦਾ ਹੈ।’’

ਜ਼ਿਕਰਯੋਗ ਹੈ ਕਿ ਅਗਲੇ ਸਾਲ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਇਸ ਮਹੀਨੇ ਦੇ ਸ਼ੁਰੂ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਸੀ ਕੇਜਰੀਵਾਲ ਸੱਤਾ ਦਾ ‘ਲਾਲਚੀ’ ਹੈ ਤੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰ ਰਿਹਾ ਹੈ।

Share this Article
Leave a comment