ਚੰਡੀਗੜ੍ਹ, ਪੰਜਾਬ ਸਮੇਤ ਦਿੱਲੀ ਐਨ ਸੀ ਆਰ ਅਤੇ ਉੱਤਰ ਭਾਰਤ ਦੇ ਹੋਰ ਹਿੱਸਿਆਂ ‘ਚ ਦੇਰ ਰਾਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੇ ਝਟਕਿਆਂ ਦੇ ਡਰ ਨਾਲ ਲੋਕ ਘਰਾਂ ਤੇ ਆਫਿਸ ਤੋਂ ਬਾਹਰ ਨਿਕਲ ਕੇ ਸੜਕਾਂ ‘ਤੇ ਆ ਗਏ।ਭੂਚਾਲ ਦਾ ਕੇਂਦਰ ਅਫਗਾਨਿਸਤਾਨ ਵਿਚ ਸੀ ਤੇ ਰਿਕਰਟਰ ਸਕੇਲ ‘ਤੇ ਭੂਚਾਲ ਦੀ ਤੀਬਰਤਾ 7.7 ਮਾਪੀ ਗਈ ਹੈ। ਭਾਰਤ ਤੋਂ ਇਲਾਵਾ ਪਾਕਿਸਤਾਨ, ਕਜਾਕਿਸਤਾਨ ਤੇ ਚੀਨ ਵਿਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।