ਚੰਡੀਗੜ੍ਹ: ਓਮੀਕ੍ਰੋਨ ਦਾ ਖ਼ਤਰਾ ਵਧ ਦਾ ਜਾ ਰਿਹਾ ਹੈ। ਪੰਜਾਬ ਸਰਕਾਰ ਨੇ ਓਮੀਕ੍ਰੋਨ ਦੇ ਮੱਦੇਨਜ਼ਰ ਵੱਡਾ ਫ਼ੈਸਲਾ ਲਿਆ ਹੈ।
ਸੂਬੇ ਭਰ ਵਿੱਚ ਸਖ਼ਤ ਨਿਯਮ ਲਾਗੂ ਕੀਤੇ ਜਾ ਰਹੇ ਹਨ। ਸਰਕਾਰ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਹੁਣ ਤੱਕ ਦੋਵੇਂ ਖੁਰਾਕਾਂ ਨਹੀਂ ਲਗਵਾਈਆਂ, ਉਨ੍ਹਾਂ ਨੂੰ ਬਚੇ ਰਹਿਣ ਦੀ ਜ਼ਿਆਦਾ ਲੋੜ ਹੈ। ਜਿੰਨ੍ਹਾਂ ਲੋਕਾਂ ਨੇ ਵੈਕਸੀਨ ਦੀਆਂ ਦੋਵੇਂ ਡੋਜ਼ਾਂ ਨਹੀਂ ਲਈਆਂ ਉਹ ਲੋਕ ਘਰਾਂ ਵਿੱਚ ਹੀ ਰਹਿਣਗੇ ਅਤੇ ਉਨ੍ਹਾਂ ਲੋਕਾਂ ਨੂੰ ਕਿਸੇ ਵੀ ਜਨਤਕ ਥਾਂ ਯਾਨੀ ਬਾਜ਼ਾਰ, ਪਬਲਿਕ ਟਰਾਂਸਪੋਰਟ ਅਤੇ ਧਾਰਮਿਕ ਥਾਵਾਂ ‘ਤੇ ਨਹੀਂ ਜਾਣਾ ਚਾਹੀਦਾ।
15 ਜਨਵਰੀ 2022 ਤੋਂ ਨਵੀਆਂ ਕੋਵਿਡ-19 ਪਾਬੰਦੀਆਂ ਲਾਗੂ ਹੋਣਗੀਆਂ।