ਲਾਹੌਰ- ਦੁਨੀਆ ਵਿਚ ਫੈਲੇ ਕੋਰੋਨਾ ਵਾਇਰਸ ਕਾਰਨ ਹਰ ਦਿਨ ਜਿਥੇ ਮੌਤਾਂ ਹੋ ਰਹੀਆਂ ਹਨ ਉਥੇ ਹੀ ਸਰਕਾਰਾਂ ਇਸ ਨਾਲ ਲੜਨ ਲਈ ਨਵੀ ਤੋਂ ਨਵੀ ਰਣਨੀਤੀ ਅਖਤਿਆਰ ਕਰ ਰਹੀਆਂ ਹਨ ਅਤੇ ਲੋਕਾਂ ਨੂੰ ਰਾਹਤ ਸਮੱਗਰੀ ਭੇਂਟ ਕਰ ਰਹੀਆਂ ਹਨ । ਇਸੇ ਲੜੀ ਤਹਿਤ ਪਾਕਿਸਤਾਨ ਵਿਚ ਪੰਜਾਬ ਸਰਕਾਰ ਵਲੋਂ ਪਤਰਕਾਰ ਭਾਈਚਾਰੇ ਨੂੰ ਵਿਸ਼ੇਸ਼ ਰਾਹਤ ਪੈਕੇਜ ਦੇਣ ਦਾ ਐਲਾਨ ਕੀਤਾ ਗਿਆ ਹੈ ।
ਜਾਣਕਾਰੀ ਮੁਤਾਬਿਕ ਇਹ ਪੈਕੇਜ ਪੱਤਰਕਾਰ ਭਾਈਚਾਰੇ ਅਤੇ ਮੀਡੀਆ ਵਰਕਰਾਂ ਵੱਲੋਂ ਕੋਰੋਨਵਾਇਰਸ ਖ਼ਿਲਾਫ਼ ਲੜਾਈ ਵਿੱਚ ਦਿੱਤੀਆਂ ਜਾ ਰਹੀਆਂ ਸੇਵਾਵਾਂ ਨੂੰ ਸਨਮਾਨ ਵਜੋਂ ਦਿੱਤਾ ਜਾ ਰਿਹਾ ਹੈ। ਦੱਸ ਦੇਈਏ ਕਿ ਪੰਜਾਬ ਪਹਿਲਾ ਸੂਬਾ ਹੈ ਜੋ ਮੀਡੀਆ ਕਰਮਚਾਰੀਆਂ ਦੀ ਭਲਾਈ ਲਈ ਇੱਕ ਪੈਕੇਜ ਦੇਣ ਜਾ ਰਿਹਾ ਹੈ।
ਰਿਪੋਰਟਾਂ ਮੁਤਾਬਿਕ ਇਸ ਦੌਰਾਨ ਜੇਕਰ ਕਿਸੇ ਵੀ ਪੱਤਰਕਾਰ ਦੀ ਇਸ ਦੌਰਾਨ ਮੌਤ ਹੋ ਜਾਂਦੀ ਹੈ ਤਾ ਉਸ ਦੇ ਪਰਿਵਾਰ ਨੂੰ ਸਰਕਾਰ ਵਲੋਂ 10 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇਗਾ ਅਤੇ ਇਸ ਤੋਂ ਇਲਾਵਾ ਉਸ ਦੇ ਪਰਿਵਾਰ ਨੂੰ ਉਮਰ ਭਰ ਲਈ 10,000 ਰੁਪਏ ਮਹੀਨਾ ਪੈਨਸ਼ਨ ਦਿਤੇ ਜਾਣ ਦਾ ਵੀ ਦਾਅਵਾ ਕੀਤਾ ਜਾ ਰਿਹਾ ਹੈ।