ਚੰਡੀਗੜ੍ਹ: ਨਸ਼ਿਆਂ ਦੇ ਮਾਮਲੇ ‘ਚ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਖ਼ਿਲਾਫ਼ ਪੰਜਾਬ ਸਰਕਾਰ ਨੇ ਲੁੱਕ ਆਊਟ ਨੋਟਿਸ ਜਾਰੀ ਕੀਤਾ ਹੈ।
ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਖਿਲਾਫ ਨਸ਼ਿਆਂ ਦੇ ਮਾਮਲੇ ‘ਚ ਮੋਹਾਲੀ ਦੇ ਸਟੇਟ ਕ੍ਰਾਈਮ ਸੈੱਲ ਫੇਜ਼-4 ‘ਚ ਮਾਮਲਾ ਦਰਜ ਕਰਨ ਤੋਂ ਬਾਅਦ ਹੁਣ ਉਨ੍ਹਾਂ ਖਿਲਾਫ ਲੁਕ ਆਉਟ ਨੋਟਿਸ ਜਾਰੀ ਕੀਤਾ ਗਿਆ ਹੈ। ਲੁਕ ਆਉਟ ਨੋਟਿਸ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ ਮਜੀਠੀਆ ਦੇ ਵਿਦੇਸ਼ ਭੱਜਣ ਦਾ ਖਦਸ਼ਾ ਪ੍ਰਗਟਾਇਆ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਪੁਲਿਸ ਮਜੀਠੀਆ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕਰ ਰਹੀ ਹੈ ਪਰ ਅਜੇ ਤਕ ਉਨ੍ਹਾਂ ਦਾ ਕੁਝ ਪਤਾ ਨਹੀਂ ਲੱਗਿਆ ।