ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਦਾ ਆਖ਼ਰੀ ਗੇੜ, CRPF ਦੀਆਂ 618 ਕੰਪਨੀਆਂ ਤਾਇਨਾਤ

TeamGlobalPunjab
1 Min Read

ਕੋਲਕਾਤਾ : ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਤੀਸਰੇ ਗੇੜ ਦੀ ਵੋਟਿੰਗ ਅੱਜ ਸਵੇਰੇ 7 ਵਜੇ ਸ਼ੁਰੂ ਹੋ ਗਈ ਹੈ। ਤਿੰਨ ਜ਼ਿਲ੍ਹਿਆਂ ਦੀਆਂ 31 ਵਿਧਾਨ ਸਭਾ ਸੀਟਾਂ ਦੇ ਉੱਪਰ ਵੋਟ ਪਾਈ ਜਾ ਰਹੀ ਹੈ। ਜਿਸ ਨੂੰ ਦੇਖਦੇ ਹੋਏ ਸਵੇਰ ਤੋਂ ਹੀ ਪੋਲਿੰਗ ਬੂਥ ‘ਤੇ ਵੋਟਰਾਂ ਦੀਆਂ ਵੱਡੀਆਂ ਕਤਾਰਾਂ ਦੇਖਣ ਨੂੰ ਮਿਲੀਆਂ। ਵੋਟਾਂ ਦੀ ਗਿਣਤੀ 2 ਮਈ ਨੂੰ ਕੀਤੀ ਜਾਵੇਗੀ। ਚੋਣ ਕਮਿਸ਼ਨ ਨੇ ਦੱਖਣੀ 24 ਪਰਗਨਾ ਦੇ 307 ਬੂਥਾਂ ਨੂੰ ਸੰਵੇਦਨਸ਼ੀਲ ਐਲਾਨ ਕੀਤਾ ਹੋਇਆ ਹੈ। ਇਨ੍ਹਾਂ ਸੀਟਾਂ ‘ਤੇ ਵੋਟਿੰਗ ਦੌਰਾਨ ਧਾਰਾ 144 ਲਗਾਈ ਗਈ ਹੈ।

31 ਸੀਟਾਂ ਦੇ ਲਈ 205 ਉਮੀਦਵਾਰ ਚੋਣ ਮੈਦਾਨ ‘ਚ ਨਿੱਤਰੇ ਹੋਏ ਹਨ। ਵੋਟਿੰਗ ਨੂੰ ਮੁਕੰਮਲ ਕਰਵਾਉਣ ਦੇ ਲਈ ਅਤੇ ਸੁਰੱਖਿਆ ਯਕੀਨੀ ਬਣਾਉਣ ਦੇ ਲਈ ਚੋਣ ਕਮਿਸ਼ਨ ਨੇ ਕੇਂਦਰੀ ਸੁਰੱਖਿਆ ਬਲਾਂ ਦੀਆਂ 618 ਕੰਪਨੀਆਂ ਤਾਇਨਾਤ ਕੀਤੀਆਂ ਹਨ। ਪੱਛਮੀ ਬੰਗਾਲ ਤੋਂ ਇਲਾਵਾ ਅਸਮ ਵਿਧਾਨ ਸਭਾ ਲਈ ਵੀ ਤੀਸਰੇ ਗੇੜ ਦੀਆਂ ਚੋਣਾਂ ਹੋ ਰਹੀਆਂ ਹਨ। ਜਿਸਦੇ ਲਈ 11 ਜ਼ਿਲ੍ਹਿਆਂ ‘ਚ 40 ਸੀਟਾਂ ‘ਤੇ ਵੋਟਿੰਗ ਹੋ ਰਹੀ ਹੈ।

- Advertisement -

Share this Article
Leave a comment