ਪੱਤਰਕਾਰ ਛੱਤਰਪਤੀ ਕਤਲਕਾਂਡ ਮਾਮਲੇ ‘ਚ ਸੁਣਵਾਈ ਅੱਜ, ਮਾਲਵੇ ‘ਚ ਹਾਈ ਅਲਰਟ

Prabhjot Kaur
2 Min Read

ਹਰਿਆਣਾ: ਸਿਰਸਾ ਦੇ ਪੱਤਰਕਾਰ ਰਾਮਚੰਦਰ ਛੱਤਰਪਤੀ ਦੇ ਕਤਲ ਮਾਮਲੇ ਸਬੰਧੀ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਤੇ ਫੈਸਲਾ ਆ ਸਕਦਾ ਹੈ। ਅਦਾਲਤ ਦੇ ਫੈਸਲੇ ਦੇ ਮਦੇਨਜ਼ਰ ਹਰਿਆਣਾ ਦੇ ਨਾਲ ਪੰਜਾਬ ਚ ਵੀ ਅਲਰਟ ਜਾਰੀ ਕਰ ਦਿਤਾ ਗਿਆ। ਸੂਬੇ ਦੇ ਵੱਖ-ਵੱਖ ਹਿੱਸਿਆਂ ‘ਚ ਪੰਜਾਬ ਪੁਲਿਸ ਵਲੋਂ ਸਖਤ ਪ੍ਰਬੰਧਾਂ ਹੇਠ ਮੋਰਚੇ ਲਾਏ ਗਏ ਹਨ। ਸੰਵੇਦਨਸ਼ੀਲ ਮੰਨੇ ਜਾਣ ਵਾਲੇ ਮਾਲਵਾ ਖੇਤਰ ਲਈ 25 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ। ਸ਼ਹਿਰ ਭਰ ਚ ਪੁਲਿਸ ਨੇ ਫਲੈਗ ਮਾਰਚ ਕੱਢੇ ਜਾ ਰਹੇ ਹਨ।
Ram Rahim Verdict
ਉਥੇ ਹੀ ਬਠਿੰਡਾ ਰੇਂਜ ਅਧੀਨ ਪੈਂਦੇ ਬਠਿੰਡਾ ਤੇ ਮਾਨਸਾ ਜ਼ਿਲ੍ਹੇ ਨੂੰ ਅੱਤ ਸੰਵੇਦਨਸ਼ੀਲ ਮੰਨਦਿਆਂ ਕਰੀਬ 15 ਕੰਪਨੀਆਂ ਦੇ 1200 ਜਵਾਨ ਤਾਇਨਾਤ ਕੀਤੇ ਗਏ ਹਨ। ਬਠਿੰਡਾ ਜ਼ੋਨ ਦੇ ਆਈਜੀ ਐਮਐਫ ਫਾਰੂਕੀ ਨੇ ਦਸਿਆ ਕਿ ਪੁਲਿਸ ਵਲੋਂ ਸਾਰੇ ਡੇਰਿਆਂ ‘ਚ ਪੁਲਿਸ ਤਾਇਨਾਤ ਕੀਤੀ ਗਈ ਹੈ ਤੇ ਸੁਰਖਿਆ ਨੂੰ ਲੈ ਕੇ ਕਿਸੇ ਵੀ ਸ਼ਰਾਰਤੀ ਅਨਸਰਾਂ ਨੂੰ ਕਾਨੂੰਨ ਹਥ ਚ ਨਹੀਂ ਲੈਂ ਦਿਤਾ ਜਾਵੇਗਾ।

ਪੰਜਾਬ ਦੇ ਨਾਲ-ਨਾਲ ਹਰਿਆਣਾ ਪੁਲਿਸ ਵਲੋਂ ਵੀ ਸਖਤ ਸੁਰੱਖਿਆ ਪ੍ਰਬੰਧ ਕੀਤੇ ਜਾ ਗਏ ਹਨ ਪੰਚਕੁਲਾ ਪੁਲਿਸ ਵਲੋਂ ਹਰ ਆਉਣ ਜਾਣ ਵਾਲੀ ਗੱਡੀਆਂ ਨੂੰ ਰੋਕ ਕੇ ਉਨਾਂ ਦੀ ਤਲਾਸ਼ੀ ਲਈ ਜਾ ਰਹੀ ਹੈ। ਉਥੇ ਹੀ ਮੋਗਾ, ਫਰੀਦਕੋਟ, ਫਾਜ਼ਿਲਕਾ ਤੇ ਫਿਰੋਜ਼ਪੁਰ ਵਿੱਚ 10 ਕੰਪਨੀਆਂ ਦੇ ਕਰੀਬ 700 ਹੋਰ ਸੁਰੱਖਿਆ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ।
Ram Rahim Verdict
ਇਨ੍ਹਾਂ ਵਿੱਚ ਸਭ ਤੋਂ ਜ਼ਿਆਦਾ ਸੰਵੇਦਨਸ਼ੀਲ ਜੈਤੋ, ਕੋਟਕਪੁਰਾ, ਮੋਗਾ ਤੇ ਬਾਘਾਪੁਰਾਣਾ ਹਨ। ਇੱਥੇ ਸਭ ਤੋਂ ਜ਼ਿਆਦਾ ਪੁਲਿਸ ਕਰਮੀ ਤਾਇਨਾਤ ਕੀਤੇ ਗਏ ਹਨ। ਬਰਨਾਲਾ ਵਿੱਚ 150 ਦੇ ਕਰੀਬ ਵਾਧੂ ਪੁਲਿਸ ਬਲ ਤਾਇਨਾਤ ਨੇ। ਨਾਮਚਰਚਾ ਘਰਾਂ ਦੀ ਸੁਰੱਖਿਆ ਨੂੰ ਵੇਖਦਿਆਂ ਬਰਨਾਲਾ ਦੇ ਬਾਜਾਖਾਨਾ ਰੋਡ ਤੇ ਧਨੌਲਾ ਰੋਡ ‘ਤੇ ਬਣੇ ਨਾਮਚਰਚਾ ਘਰਾਂ ਦੇ ਬਾਹਰ 50-50 ਪੁਲਿਸ ਜਵਾਨ ਤਾਇਨਾਤ ਕੀਤੇ ਗਏ ਹਨ।

ਜ਼ਿਕਰਯੋਗ ਹੈ ਕਿ ਗੁਰਮੀਤ ਰਾਮ ਰਹੀਮ ਨੂੰ ਸਾਧਵੀਆਂ ਦੇ ਜਿਣਸੀ ਸੋਸ਼ਣ ਦੇ ਮਾਮਲੇ ਵਿੱਚ 25 ਅਗਸਤ 2017 ਨੂੰ ਦੋਸ਼ੀ ਕਰਾਰ ਦਿੱਤੇ ਜਾਣ ਬਾਅਦ ਪੰਜਾਬ ਦੇ ਮਾਲਵਾ ਖੇਤਰ ਵਿੱਚ ਸਭ ਤੋਂ ਜ਼ਿਆਦਾ ਹਿੰਸਕ ਘਟਨਾਵਾਂ ਵਾਪਰੀਆਂ ਸੀ। 34 ਥਾਵਾਂ ‘ਤੇ ਹਿੰਸਾ ਭੜਕ ਗਈ ਸੀ।

Share this Article
Leave a comment