ਸਾਦਿਕ : ਸਾਦਿਕ ਨੇੜੇ ਪਿੰਡ ਮਾਨੀ ਸਿੰਘ ਵਾਲਾ ਦੇ ਨੌਜਵਾਨ ਫੌਜੀ ਦੀ ਅਚਾਨਕ ਮੌਤ ਹੋ ਜਾਣ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਪਸਰ ਗਈ ਹੈ।
ਜਾਣਕਾਰੀ ਅਨੁਸਾਰ ਰਣਧੀਰ ਸਿੰਘ ਧੀਰਾ (22) ਦੀ ਫੌਜ ਵਿੱਚ ਚੰਡੀਗੜ੍ਹ ਵਿਖੇ ਡਿਊਟੀ ਸੀ। ਕੁਝ ਦਿਨ ਪਹਿਲਾਂ ਉਸ ਦੀ ਅਚਾਨਕ ਸਿਹਤ ਖ਼ਰਾਬ ਹੋਣ ਉਪਰੰਤ ਚੰਡੀਗੜ੍ਹ ਦੇ ਹਸਪਤਾਲ ਵਿੱਚ ਮੌਤ ਹੋ ਗਈ।
ਮੌਤ ਦੀ ਖ਼ਬਰ ਸੁਣ ਕੇ ਉਸ ਦੀ ਪਤਨੀ ਦੀ ਅਚਾਨਕ ਸਿਹਤ ਵਿਗੜ ਗਈ । ਉਸ ਨੂੰ ਹਸਪਾਤਲ ਲਿਜਾਇਆ ਗਿਆ ਜਿਥੇ ਉਸ ਨੂੰ ਇਲਾਜ ਉਪਰੰਤ ਛੁੱਟੀ ਦੇ ਦਿੱਤੀ ਗਈ। ਉਸ ਦੀ ਮ੍ਰਿਤਕ ਦੇਹ ਨੂੰ ਪਿੰਡ ਲਿਆਂਦਾ ਗਿਆ। ਫੌਜ ਦੀ ਟੁਕੜੀ ਵੱਲੋਂ ਮਾਤਮੀ ਧੁੰਨ ਵਜਾ ਕੇ ਅੰਤਿਮ ਵਿਦਾਇਗੀ ਦਿੱਤੀ ਗਈ।
ਦੇਰ ਰਾਤ ਧੀਰਾ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਮ੍ਰਿਤਕ ਆਪਣੇ ਪਿੱਛੇ ਮਾਪੇ, ਪਤਨੀ ਤੇ ਇੱਕ ਚਾਰ ਸਾਲ ਦੇ ਪੁੱਤਰ ਨੂੰ ਛੱਡ ਗਿਆ।