ਬਜਰੰਗ ਦਲ ਦੇ ਵਰਕਰ ਦੇ ਕਤਲ ਮਾਮਲੇ ‘ਚ ਦੋ ਮੁਲਜ਼ਮ ਗ੍ਰਿਫ਼ਤਾਰ, ਧਾਰਾ 144 ਲਾਗੂ

TeamGlobalPunjab
2 Min Read

ਸ਼ਿਵਾਮੋਗਾ: ਕਰਨਾਟਕ ਦੇ ਸ਼ਿਵਾਮੋਗਾ ਜ਼ਿਲ੍ਹੇ ਵਿੱਚ ਲੰਘੀ ਰਾਤ ਬਜਰੰਗ ਦਲ ਦੇ 26 ਸਾਲਾ ਕਾਰਕੁਨ ਦੀ ਚਾਕੂ ਮਾਰ ਕੇ  ਹੱਤਿਆ  ਕਰ ਦਿੱਤੀ ਗਈ।ਪੁਲਿਸ ਨੇ ਇਸ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਰਾਜ ਦੇ ਗ੍ਰਹਿ ਮੰਤਰੀ ਅਰਾਗਾ ਗਿਆਨੇਂਦਰ ਨੇ ਦੱਸਿਆ ਹੈ ਕਿ ਦੋਸ਼ੀ ਸਥਾਨਕ ਹਨ। ਇਸ ਦੇ ਨਾਲ ਹੀ ਪੁਲਿਸ ਸੁਰੱਖਿਆ ਹੇਠ ਹਰਸ਼ਾ ਦੀ ਲਾਸ਼ ਨੂੰ ਪੋਸਟਮਾਰਟਮ ਤੋਂ ਬਾਅਦ ਘਰ ਲਿਆਂਦਾ ਗਿਆ। ਸੁਰੱਖਿਆ ਦੇ ਮੱਦੇਨਜ਼ਰ ਸ਼ਹਿਰ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ।

ਪ੍ਰਸ਼ਾਸਨ ਨੇ ਇਹਤਿਹਾਤ ਵਜੋਂ ਸਕੂਲ ਕਾਲਜਾਂ ਵਿੱਚ ਇਕ ਦਿਨ ਦੀ ਛੁੱਟੀ ਐਲਾਨ ਦਿੱਤੀ ਹੈ। ਹਰਸ਼ਾ ਨਾਂ ਦੇ ਨੌਜਵਾਨ ਦਾ ਐਤਵਾਰ ਰਾਤ ਨੂੰ ਭਾਰਤੀ ਕਾਲੋਨੀ ਦੀ ਰਵੀ ਵਰਮਾ ਗਲੀ ਵਿੱਚ ਕੁਝ ਅਣਪਛਾਤੇ ਹਮਲਾਵਰਾਂ ਨੇ ਚਾਕੂ ਮਾਰ ਕੇ ਕਤਲ ਕਰ ਦਿੱਤਾ ਸੀ। ਹਿਜਾਬ ਵਿਵਾਦ ਨੂੰ ਲੈ ਕੇ ਸੂਬੇ ਦੇ ਕਾਲਜਾਂ ਵਿਚ ਪਹਿਲਾਂ ਹੀ ਤਣਾਅ ਵਾਲਾ ਮਾਹੌਲ ਸੀ। ਬਜਰੰਗ ਕਾਰਕੁਨ ਦੀ ਹੱਤਿਆ ਪਿਛਲੇ ਅਸਲ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ।

ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਐਚਡੀ ਕੁਮਾਰਸਵਾਮੀ ਨੇ ਕਿਹਾ ਕਿ ਜਦੋਂ ਪਿਛਲੇ ਹਫ਼ਤੇ ਹਿਜਾਬ ਵਿਵਾਦ ਸ਼ੁਰੂ ਹੋਇਆ ਸੀ, ਉਨ੍ਹਾਂ  ਪਹਿਲਾਂ ਹੀ ਭਵਿੱਖਬਾਣੀ ਕਰ  ਲਈ ਸੀ ਕਿ ਅਜਿਹਾ ਕੁਝ ਹੋਵੇਗਾ। ਹੁਣ ਇੱਕ ਲੜਕੇ ਦੀ ਮੌਤ ਹੋ ਗਈ ਹੈ। ਕਾਂਗਰਸ ਅਤੇ ਭਾਜਪਾ ਹੁਣ ਖੁਸ਼ ਹੋ ਸਕਦੇ ਹਨ ਕਿਉਂਕਿ ਉਨ੍ਹਾਂ ਨੇ ਸੂਬੇ ਦੀ ਸ਼ਾਂਤੀ ਭੰਗ ਕੀਤੀ ਹੈ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment