ਬਟਾਲਾ : ਸੂਬੇ ਅੰਦਰ ਜੇਕਰ ਇਹ ਕਹਿ ਲਿਆ ਜਾਵੇ ਕਿ ਪਿੱਟਬੁੱਲ ਕੁੱਤੇ ਦਾ ਆਤੰਕ ਵਧਦਾ ਜਾ ਰਿਹਾ ਹੈ। ਆਏ ਦਿਨ ਕੋਈ ਨਾ ਕੋਈ ਮਾਸੂਮ ਕੁੱਤਿਆਂ ਵਲੋਂ ਨੋਚਿਆ ਜਾਂਦਾ ਹੈ। ਇਸ ਦੇ ਚਲਦਿਆਂ ਤਾਜਾ ਮਾਮਲਾ ਬਟਾਲਾ ਤੋ ਸਾਹਮਣੇ ਆਇਆ ਹੈ। ਜਿਥੇ ਦੇਰ ਰਾਤ ਪਿੱਟਬੁਲ ਕੁੱਤੇ ਵਲੋਂ ਮਾਸੂਮ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਜਾਣਕਾਰੀ ਮੁਤਾਬਿਕ ਬੱਚਾ ਸਤਿਸੰਗ ਵਿੱਚ ਸ਼ਾਮਲ ਹੋਣ ਲਈ ਆਇਆ ਸੀ। ਇਸ ਦੌਰਾਨ ਕੁੱਤੇ ਨੇ ਬੱਚੇ ਨੂੰ ਗੰਭੀਰ ਰੂਪ ਵਿੱਚ ਜ਼ਖਮੀ ਕਰ ਦਿੱਤਾ ।
ਜਿਸ ਉਪਰੰਤ ਬੱਚੇ ਨੂੰ ਸਥਾਨਕ ਹਸਪਤਾਲ ਵਿੱਚ ਭਰਤੀ ਕਰ ਦਿੱਤਾ ਜਿਥੋਂ ਉਸ ਨੂੰ ਅੰਮ੍ਰਿਤਸਰ ਲਈ ਰੈਫਰ ਕਰ ਦਿੱਤਾ ।ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਭਾਰੀ ਮੁਸ਼ੱਕਤ ਤੋਂ ਬਾਅਦ ਕੁੱਤੇ ਦੀ ਗ੍ਰਿਫਤ ਵਿੱਚੋਂ ਛੁਡਾਇਆ ਗਿਆ।ਇਸ ਘਟਨਾ ਦੇ ਸਾਹਮਣੇ ਆਉਣ ਤੋਂ ਬਾਅਦ ਇਲਾਕੇ ਚ ਸਹਿਮ ਦਾ ਮਾਹੌਲ ਹੈ।