ਚੰਡੀਗੜ੍ਹ: ਬਠਿੰਡਾ ਜ਼ਿਲ੍ਹੇ ਵਿੱਚ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਦੋ ਨੌਜਵਾਨਾਂ ਦੀ ਹੱਤਿਆ ਕਰ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਮ੍ਰਿਤਕ ਗੈਂਗਸਟਰ ਤੇ ਸਮਾਜ ਸੇਵੀ ਰਹੇ ਕੁਲਬੀਰ ਸਿੰਘ ਨਰੂਆਣਾ਼ ਦੇ ਸਾਥੀ ਸਨ, ਜਿਸਦਾ ਪਿਛਲੇ ਸਾਲ ਕਤਲ ਹੋ ਗਿਆ ਸੀ।
ਮ੍ਰਿਤਕ ਨੌਜਵਾਨਾਂ ਦੀ ਪਛਾਣ ਮਨਪ੍ਰੀਤ ਸਿੰਘ ਉਰਫ ਵਿੱਕੀ ਪੁੱਤਰ ਗੁਰਸੇਵਕ ਸਿੰਘ ਵਾਸੀ ਲਹਿਰਾ ਬੇਗਾ ਅਤੇ ਮਨਪ੍ਰੀਤ ਸਿੰਘ ਛੱਲਾ ਪੁੱਤਰ ਸੁਖਦੇਵ ਸਿੰਘ ਵਾਸੀ ਲਹਿਰਾ ਖਾਨਾ ਵਜੋਂ ਹੋਈ ਹੈ। ਦੋਵੇਂ ਨੌਜਵਾਨ ਇਕ ਭੋਗ ਸਮਾਗਮ ‘ਚ ਮੱਥਾ ਟੇਕਣ ਤੋਂ ਬਾਅਦ ਵਾਪਸ ਆ ਰਹੇ ਸਨ ਕਿ ਅਣਪਛਾਤੇ ਵਿਅਕਤੀਆਂ ਨੇ ਅੰਨ੍ਹੇਵਾਹ ਗੋਲ਼ੀਆਂ ਚਲਾ ਦਿੱਤੀਆਂ ਜਿਸ ਕਾਰਨ ਦੋਵਾਂ ਦੀ ਮੌਤ ਹੋ ਗਈ।
ਬਠਿੰਡਾ ਪੁਲਿਸ ਮੁਖੀ ਵੀ ਮੌਕੇ ‘ਤੇ ਪੁੱਜ ਗਏ ਸਨ ਅਤੇ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।