ਬਠਿੰਡਾ: ਬਠਿੰਡਾ ਵਿੱਚ ਇਕ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ 4 ਸ਼ਰਾਰਤੀ ਨੌਜਵਾਨਾ ਨੂੰ ਗ੍ਰਿਫਤਾਰ ਕਰ ਲਿਆ ਹੈ। ਵੀਡੀਓ ‘ਚ ਚਾਰ ਮਨਚਲੇ ਨੌਜਵਾਨਾ ਨੇ ਸਾਹਿਬਜ਼ਾਦਾ ਅਜੀਤ ਸਿੰਘ ਜੀ ਰੋਡ ‘ਤੇ ਬਣਾਏ ਗਏ ਬੁੱਤ ‘ਤੇ ਚੜ੍ਹ ਕੇ ਮੂਰਤੀ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਅਤੇ ਬੁੱਤ ਉੱਪਰ ਚੱਪਲਾਂ ਸਮੇਤ ਚੜ੍ਹ ਕੇ ਸੈਲਫੀਆਂ ਖਿੱਚਵਾਈਆਂ।
ਦਸ ਦਈਏ ਇਸ ਚੌਂਕ ਨੂੰ ਧਾਰਮਿਕ ਚੌਂਕ ਦਾ ਦਰਜਾ ਦਿੱਤਾ ਗਿਆ ਹੈ ।ਇਸ ਦੇ ਚੱਲਦਿਆਂ ਸ਼ਹਿਰ ਵਿਚ ਰੋਸ ਪਾਇਆ ਜਾ ਰਿਹਾ ਹੈ ਜਦੋਂ ਥਾਣਾ ਸਿਵਲ ਲਾਈਨ ਦੇ ਥਾਣੇਦਾਰ ਰਵਿੰਦਰ ਸਿੰਘ ਨਾਲ ਇਸ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਵਾਇਰਲ ਵੀਡੀਓ ਵਿੱਚ ਦਿਖਾਈ ਦੇ ਰਹੀ ਉਕਤ ਗੱਡੀ ਨੂੰ ਹਿਰਾਸਤ ਵਿੱਚ ਲੈ ਕੇ ਚਾਰ ਨੌਜਵਾਨਾਂ ਦੀ ਪਛਾਣ ਕਰ ਲਈ ਹੈ, ਜਿਨ੍ਹਾਂ ਖ਼ਿਲਾਫ਼ ਪ੍ਰਾਪਰਟੀ ਡੈਮੇਜ਼ ਐਕਟ ਦਾ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ।
