ਅੰਮ੍ਰਿਤਸਰ: ਬਠਿੰਡਾ ਜ਼ਿਲ੍ਹੇ ਦੇ ਪਿੰਡ ਦਾਨ ਸਿੰਘ ਵਾਲਾ ’ਚ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਬਾਣੀ ਦੀ ਬੇਅਦਬੀ ਦੀਆਂ ਘਟਨਾਵਾਂ ਦਾ ਲਗਾਤਾਰ ਵਾਪਰਨਾ ਵੱਡੀ ਚਿੰਤਾ ਵਾਲੀ ਗੱਲ ਹੈ।
ਉਨ੍ਹਾਂ ਕਿਹਾ ਕਿ ਮਨੁੱਖ ਨੂੰ ਜੀਵਨ ਦਾ ਰਾਹ ਦਰਸਾਉਣ ਵਾਲੀ ਗੁਰਬਾਣੀ ਦੀ ਬੇਅਦਬੀ ਦੀਆਂ ਅਜਿਹੀਆਂ ਘਟਨਾਵਾਂ ਵਾਪਰਨ ਨਾਲ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪੁੱਜਦੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਨਾ ਹੋਣ ਕਾਰਨ ਅਜਿਹੇ ਅਨਸਰਾਂ ਦੇ ਹੌਂਸਲੇ ਹੋਰ ਵੱਧ ਰਹੇ ਹਨ।
ਗੁਰਬਾਣੀ ਦੀ ਬੇਅਦਬੀ ਕਰਨ ਵਾਲਿਆਂ ਲਈ ਸਖ਼ਤ ਸਜ਼ਾ ਦਾ ਪ੍ਰਬੰਧ ਹੋਣਾ ਜ਼ਰੂਰੀ ਹੈ, ਤਾਂ ਜੋ ਅਜਿਹੀਆਂ ਘਟਨਾਵਾਂ ਨਾ ਵਾਪਰਨ। ਉਨ੍ਹਾਂ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ ਅਤੇ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਵਿਚ ਰੱਖੇ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦਾ ਪੂਰਨ ਸਤਿਕਾਰ ਕਰਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।