ਬਠਿੰਡਾ : ਜਿਸ ਦਿਨ ਤੋਂ ਸੀਨੀਅਰ ਨੇਤਾ ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਸਿੰਘ ਢੀਂਡਸਾ ਨੇ ਸ਼੍ਰੋਮਣੀ ਅਕਾਲੀ ਦਲ ਤੋਂ ਬਾਗੀ ਸੁਰ ਅਖਤਿਆਰ ਕੀਤੇ ਹਨ ਉਸੇ ਦਿਨ ਤੋਂ ਹੀ ਲਗਾਤਾਰ ਉਹ ਸ਼੍ਰੋਮਣੀ ਅਕਾਲੀ ਦਲ ਨੂੰ ਝਟਕੇ ‘ਤੇ ਝਟਕਾ ਦਿੰਦੇ ਆ ਰਹੇ ਹਨ। ਇਸ ਦੇ ਚਲਦਿਆਂ ਅੱਜ ਉਨ੍ਹਾਂ ਨੇ ਇੱਕ ਵਾਰ ਫਿਰ ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ ਦਿੱਤਾ ਹੈ। ਅਜਿਹਾ ਇਸ ਲਈ ਕਿਹਾ ਜਾ ਰਿਹਾ ਹੈ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਕਈ ਸੀਨੀਅਰ ਆਗੂਆਂ ਨੇ ਸੁਖਬੀਰ ਬਾਦਲ ਦਾ ਸਾਥ ਛੱਡਦਿਆਂ ਢੀਂਡਸਾ ਪਰਿਵਾਰ ਦਾ ਪੱਲਾ ਫੜ੍ਹ ਲਿਆ ਹੈ।
ਇਨ੍ਹਾਂ ਆਗੂਆਂ ਵਿੱਚ ਮੈਂਬਰ ਪਾਰਲੀਮੈਂਟ ਪਰਮਜੀਤ ਕੌਰ ਗੁਲਸ਼ਨ, ਯੂਥ ਅਕਾਲੀ ਦਲ ਦੇ ਬਠਿੰਡਾ ਤੋਂ ਸਾਬਕਾ ਪ੍ਰਧਾਨ ਭੋਲਾ ਸਿੰਘ, ਸਰਬਜੀਤ ਸਿੰਘ ਡੂੰਮਵਾਲੀ, ਬੀਬੀ ਗੁਰਵਿੰਦਰ ਕੌਰ ਅਤੇ ਕਈ ਹੋਰ ਸੀਨੀਅਰ ਆਗੂਆਂ ਨੇ ਪਾਰਟੀ ਦਾ ਸਾਥ ਛੱਡ ਦਿੱਤਾ ਹੈ। ਇਸ ਦੌਰਾਨ ਇਨ੍ਹਾਂ ਆਗੂਆਂ ਨੇ ਸ਼੍ਰੋਮਣੀ ਅਕਾਲੀ ਦਲ ‘ਤੇ ਗੰਭੀਰ ਦੋਸ਼ ਲਾਇਆ। ਸੁਖਦੇਵ ਸਿੰਘ ਢੀਂਡਸਾ ਵਾਂਗ ਉਨ੍ਹਾਂ ਦੋਸ਼ ਲਾਇਆ ਕਿ ਪਾਰਟੀ ਹੁਣ ਡਿਕਟੇਟਰ ਬਣ ਗਈ ਹੈ।