ਬਠਿੰਡਾ ਦੇ ਵਿਅਕਤੀ ਨੇ ਕੰਗਨਾ ਰਣੌਤ ਨੂੰ ਦਿੱਤੀ ਜਾਨੋਂ ਮਾਰਨ ਦੀ ਧਮਕੀ

TeamGlobalPunjab
3 Min Read

ਨਵੀਂ ਦਿੱਲੀ: ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਜੋ ਕਿ ਹਮੇਸ਼ਾਂ ਆਪਣੇ ਵਿਵਾਦਿਤ ਬਿਆਨਾਂ ਕਾਰਨ ਸੁਰਖੀਆਂ ਵਿੱਚ ਬਣੀ ਰਹਿੰਦੀ ਹੈ, ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਜਿਸ ਤੋਂ ਬਾਅਦ ਅਦਾਕਾਰਾ ਵੱਲੋਂ ਪੁਲਿਸ ਕੋਲ FIR ਦਰਜ ਕਰਵਾਈ ਗਈ ਹੈ। ਇਸ ਦੀ FIR ਕਾਪੀ ਕੰਗਨਾ ਨੇ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਹੈ।

ਕੰਗਨਾ ਨੇ ਆਪਣੀ ਪੋਸਟ ‘ਚ ਲਿਖਿਆ, ‘ਮੁੰਬਈ ‘ਚ ਹੋਏ ਅੱਤਵਾਦੀ ਹਮਲੇ ਦੇ ਸ਼ਹੀਦਾਂ ਨੂੰ ਯਾਦ ਕਰਦੇ ਹੋਏ ਮੈਂ ਲਿਖਿਆ ਕਿ ਗੱਦਾਰਾਂ ਨੂੰ ਨਾ ਕਦੇ ਮਾਫ ਕਰੋ ਅਤੇ ਨਾ ਹੀ ਭੁੱਲੋ। ਇਸ ਤਰ੍ਹਾਂ ਦੀ ਘਟਨਾ ਵਿਚ ਦੇਸ਼ ਦੇ ਅੰਦਰੂਨੀ ਗੱਦਾਰਾਂ ਦਾ ਹੱਥ ਹੈ। ਦੇਸ਼ ਧ੍ਰੋਹੀ ਗੱਦਾਰਾਂ ਨੇ ਕਦੇ ਪੈਸੇ ਦੇ ਲਾਲਚ ਵਿਚ ਅਤੇ ਕਦੇ ਅਹੁਦੇ ਅਤੇ ਸੱਤਾ ਦੇ ਲਾਲਚ ਵਿਚ ਭਾਰਤ ਮਾਤਾ ਨੂੰ ਦਾਗਦਾਰ ਕਰਨ ਦਾ ਇਕ ਵੀ ਮੌਕਾ ਨਹੀਂ ਛੱਡਿਆ, ਜੈਚੰਦ ਅਤੇ ਦੇਸ਼ ਅੰਦਰਲੇ ਗੱਦਾਰ ਸਾਜ਼ਿਸ਼ਾਂ ਰਚ ਕੇ ਦੇਸ਼ ਵਿਰੋਧੀ ਤਾਕਤਾਂ ਦੀ ਮਦਦ ਕਰਦੇ ਰਹੇ, ਤਾਂ ਹੀ ਅਜਿਹੀਆਂ ਘਟਨਾਵਾਂ ਵਾਪਰਦੀਆਂ ਹਨ।

ਕੰਗਨਾ ਨੇ ਅੱਗੇ ਲਿਖਿਆ, “ਮੇਰੀ ਇਸ ਪੋਸਟ ‘ਤੇ ਮੈਨੂੰ ਕੁਝ ਤਾਕਤਾਂ ਵੱਲੋਂ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ। ਉਸਨੇ ਦੱਸਿਆ ਕਿ ਬਠਿੰਡਾ ਦੇ ਇੱਕ ਭਾਈ ਸਾਹਿਬ ਵੱਲੋਂ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਉਹ ਅਜਿਹੇ ਗਿੱਦੜਾਂ ਜਾਂ ਧਮਕੀਆਂ ਤੋਂ ਨਹੀਂ ਡਰਦੀ । ਉਹ ਦੇਸ਼ ਖਿਲਾਫ ਸਾਜ਼ਿਸਾ ਰਚਣ ਵਾਲੇ ਤੇ ਅੱਤਵਾਦੀ ਤਾਕਤਾਂ ਖਿਲਾਫ ਬੋਲਦੀ ਹਾਂ ਤੇ ਬੋਲਦੀ ਰਹਾਂਗੀ । ਫਿਰ ਉਹ ਚਾਹੇ ਉਹ ਕੋਈ ਵੀ ਹੋਵੇ। ਮੈਂ ਦੇਸ਼ ਅਤੇ ਅੱਤਵਾਦੀ ਤਾਕਤਾਂ ਵਿਰੁੱਧ ਸਾਜ਼ਿਸ਼ ਕਰਨ ਵਾਲਿਆਂ ਵਿਰੁੱਧ ਬੋਲਦੀ ਹਾਂ ਅਤੇ ਹਮੇਸ਼ਾ ਬੋਲਦੀ ਰਹਾਂਗੀ। ਬੇਗੁਨਾਹ ਜਵਾਨਾਂ ਦਾ ਕਤਲ ਕਰਨ ਵਾਲੇ ਨਕਸਲੀ ਹੋਣ, ਟੁਕੜੇ ਟੁਕੜੇ ਗੈਂਗ ਹੋਣ ਜਾਂ ਅੱਸੀਵਿਆਂ ਵਿਚ ਪੰਜਾਬ ਵਿਚ ਗੁਰੂਆਂ ਦੀ ਪਵਿੱਤਰ ਧਰਤੀ ਨੂੰ ਵੱਢ ਕੇ ਖਾਲਿਸਤਾਨ ਬਣਾਉਣ ਦਾ ਸੁਪਨਾ ਲੈ ਰਹੇ ਵਿਦੇਸ਼ਾਂ ਵਿਚ ਬੈਠੇ ਦਹਿਸ਼ਤਗਰਦ।

ਲੋਕਤੰਤਰ ਸਾਡੇ ਦੇਸ਼ ਦੀ ਸਭ ਤੋਂ ਵੱਡੀ ਤਾਕਤ ਹੈ, ਸਰਕਾਰ ਭਾਵੇਂ ਕਿਸੇ ਵੀ ਪਾਰਟੀ ਦੀ ਹੋਵੇ, ਪਰ ਨਾਗਰਿਕਾਂ ਦੀ ਅਖੰਡਤਾ, ਏਕਤਾ ਅਤੇ ਮੌਲਿਕ ਅਧਿਕਾਰਾਂ ਦੀ ਰਾਖੀ ਅਤੇ ਵਿਚਾਰਾਂ ਦੇ ਪ੍ਰਗਟਾਵੇ ਦਾ ਮੌਲਿਕ ਅਧਿਕਾਰ ਸਾਨੂੰ ਬਾਬਾ ਸਾਹਿਬ ਅੰਬੇਡਕਰ ਦੇ ਸੰਵਿਧਾਨ ਨੇ ਦਿੱਤਾ ਹੈ। ਉਹ ਕਦੇ ਵੀ ਕਿਸੇ ਜਾਤ, ਧਰਮ ਜਾਂ ਸਮੂਹ ਬਾਰੇ ਅਪਮਾਨਜਨਕ ਜਾਂ ਨਫ਼ਰਤ ਫੈਲਾਉਣ ਵਾਲੀ ਕੋਈ ਗੱਲ ਨਹੀਂ ਕਹੀ।

https://www.instagram.com/p/CW4pgOso0gk/

ਕੰਗਨਾ ਨੇ ਲਿਖਿਆ, ”ਉਹ ਕਾਂਗਰਸ ਪ੍ਰਧਾਨ ਸ਼੍ਰੀਮਤੀ ਸੋਨੀਆ ਜੀ ਨੂੰ ਇਹ ਵੀ ਯਾਦ ਕਰਾਉਣਾ ਚਾਹੁੰਦੀ ਕਿ ਤੁਸੀਂ ਵੀ ਇੱਕ ਔਰਤ ਹੋ, ਤੁਹਾਡੀ ਸੱਸ ਇੰਦਰਾ ਗਾਂਧੀ ਜੀ ਨੇ ਆਖਰੀ ਦਮ ਤੱਕ ਇਸ ਅੱਤਵਾਦ ਦੇ ਖਿਲਾਫ ਜ਼ੋਰਦਾਰ ਲੜਾਈ ਲੜੀ। ਕਿਰਪਾ ਕਰਕੇ ਆਪਣੇ ਪੰਜਾਬ ਦੇ ਮੁੱਖ ਮੰਤਰੀ ਨੂੰ ਆਦੇਸ਼ ਦਿਓ ਕਿ ਉਹ ਅਜਿਹੀਆਂ ਅੱਤਵਾਦੀ, ਵਿਘਨਕਾਰੀ ਅਤੇ ਦੇਸ਼ ਵਿਰੋਧੀ ਤਾਕਤਾਂ ਦੀਆਂ ਧਮਕੀਆਂ ‘ਤੇ ਤੁਰੰਤ ਕਾਰਵਾਈ ਕਰਨ।”

ਉਸਨੇ ਧਮਕੀਆਂ ਦੇਣ ਵਾਲਿਆਂ ਖ਼ਿਲਾਫ਼ ਪੁਲਿਸ ਕੋਲ ਐਫਆਈਆਰ ਦਰਜ ਕਰਵਾਈ ਹੈ। ਉਸਨੂੰ ਉਮੀਦ ਹੈ ਕਿ ਪੰਜਾਬ ਸਰਕਾਰ ਵੀ ਜਲਦੀ ਕਾਰਵਾਈ ਕਰੇਗੀ। ਦੇਸ਼ ਉਸਦੇ ਲਈ ਸਰਵਉੱਚ ਹੈ, ਇਸ ਲਈ ਭਾਵੇਂ ਉਸਨੂੰ ਕੋਈ ਕੁਰਬਾਨੀ ਕਿਉਂ ਨਾ ਦੇਣੀ ਪਵੇ, ਉਸਨੂੰ ਮਨਜ਼ੂਰ ਹੈ, ਪਰ  ਉਹ ਨਾ ਡਰੀ ਹੈ ਅਤੇ ਨਾ ਹੀ ਕਦੇ ਡਰਾਂਗੀ, ਦੇਸ਼ ਦੇ ਹਿੱਤ ਵਿੱਚ ਗੱਦਾਰਾਂ ਖਿਲਾਫ ਖੁੱਲ੍ਹ ਕੇ ਬੋਲਦੀ ਰਹਾਂਗੀ।

Share This Article
Leave a Comment