ਬਰਨਾਲਾ ਤੱਕ ਪੰਹੁਚਿਆ ਕੋਰੋਨਾ ਵਾਇਰਸ ? ਪ੍ਰਸਾਸ਼ਨ ਨੂੰ ਪਾਈਆਂ ਭਾਜੜਾਂ!

TeamGlobalPunjab
2 Min Read

ਬਰਨਾਲਾ : ਪੰਜਾਬ ਅੰਦਰ ਵੀ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਇਸ ਦੇ ਚਲਦਿਆ ਤਾਜਾ ਮਾਮਲਾ ਬਰਨਾਲਾ ਤੋਂ ਸਾਹਮਣੇ ਆਇਆ ਹੈ । ਰਿਪੋਰਟਾਂ ਮੁਤਾਬਿਕ ਇਥੇ ਵਾਇਰਸ ਦੇ 2 ਸ਼ੱਕੀ ਮਰੀਜ਼ ਸਾਹਮਣੇ ਆਏ ਹਨ। ਇਸ ਤੋਂ ਬਾਅਦ ਪੂਰਾ ਇਲਾਕਾ ਸੀਲ ਕਰ ਦਿੱਤਾ ਗਿਆ ਹੈ।

ਰਿਪੋਰਟਾਂ ਮੁਤਾਬਿਕ ਇਹ ਦੋਨੋ ਕੁਝ ਸਮਾਂ ਪਹਿਲਾਂ ਦੁਬਈ ਤੋਂ ਵਾਪਿਸ ਆਏ ਸਨ। ਫਿਲਹਾਲ ਦੋਵਾਂ ਮਰੀਜਾਂ ਨੂੰ ਸਪੈਸਲ ਵਾਰਡ ਵਿਚ ਰੱਖਿਆ ਗਿਆ ਹੈ। ਫਿਲਹਾਲ ਮਰੀਜਾਂ ਦੇ ਟੈਸਟ ਲੈ ਲਏ ਗਏ ਹਨ ਅਤੇ ਰਿਪੋਰਟ ਆਉਣ ਤੇ ਹੀ ਕੁਝ ਪਤਾ ਲੱਗ ਸਕੇਗਾ।

ਦੱਸ ਦੇਈਏ ਕਿ ਪੰਜਾਬ ਅੰਦਰ ਕੋਰੋਨਾ ਵਾਇਰਸ ਦੇ ਵੱਧ ਰਹੇ ਪ੍ਰਭਾਵ ਨੂੰ ਦੇਖਦਿਆਂ ਬੱਸਾਂ ਬੰਦ ਕਰਨ ਦੇ ਹੁਕਮ ਦਿਤੇ ਗਏ ਹਨ। ਇਸ ਤੋਂ ਇਲਾਵਾ ਸਕੂਲ, ਜ਼ਿਮ, ਅਤੇ ਹੋਰ ਅਦਾਰੇ ਬੰਦ ਕਰ ਦਿਤੇ ਗਏ ਹਨ । ਦੱਸਣਯੋਗ ਹੈ ਕਿ ਚੰਡੀਗੜ੍ਹ ‘ਚ ਬੀਤੇ ਦਿਨੀਂ ਇੰਗਲੈਂਡ ਤੋਂ ਪਰਤੀ 23 ਸਾਲਾ ਮਹਿਲਾ ਦੀ ਕਰੋਨਾ ਰਿਪੋਰਟ ਪਾਜ਼ੀਟਿਵ ਆਈ ਸੀ। ਜਿਸ ਤੋਂ ਬਾਅਦ ਹੁਣ ਲੜਕੀ ਦੇ ਪਰਿਵਾਰ ਦੇ ਤਿੰਨ ਮੈਂਬਰਾਂ ‘ਚ ਵੀ ਵਾਇਰਸ ਦੀ ਪੁਸ਼ਟੀ ਹੋਈ ਹੈ ਜਿਸ ਦੇ ਨਾਲ ਚੰਡੀਗੜ੍ਹ ‘ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵਧ ਕੇ ਚਾਰ ਹੋ ਗਈ ਹੈ । ਮਿਲੀ ਜਾਣਕਾਰੀ ਮੁਤਾਬਕ ਲੜਕੀ ਦੀ ਮਾਂ ਭਰਾ ਅਤੇ ਨੌਕਰ ਦੀ ਕਰੋਨਾ ਵਾਇਰਸ ਰਿਪੋਰਟ ਪਾਜ਼ੀਟਿਵ ਆਈ ਹੈ। ਉੱਥੇ ਹੀ ਪਿਤਾ ਤੇ ਡਰਾਈਵਰ ਦੀ ਰਿਪੋਰਟ ਨੈਗੇਟਿਵ ਦੱਸੀ ਜਾ ਰਹੀ ਹੈ। ਇਥੇ ਹੀ ਬੱਸ ਨਹੀਂ ਇਸ ਕਾਰਨ ਇਕ ਮਰੀਜ਼ ਦੀ ਮੌਤ ਵੀ ਹੋ ਗਈ ਹੈ। ਚੰਡੀਗੜ੍ਹ ‘ਚ ਬੀਤੇ ਦਿਨੀਂ ਇੰਗਲੈਂਡ ਤੋਂ ਪਰਤੀ 23 ਸਾਲਾ ਮਹਿਲਾ ਦੀ ਕਰੋਨਾ ਰਿਪੋਰਟ ਪਾਜ਼ੀਟਿਵ ਆਈ ਸੀ। ਜਿਸ ਤੋਂ ਬਾਅਦ ਹੁਣ ਲੜਕੀ ਦੇ ਪਰਿਵਾਰ ਦੇ ਤਿੰਨ ਮੈਂਬਰਾਂ ‘ਚ ਵੀ ਵਾਇਰਸ ਦੀ ਪੁਸ਼ਟੀ ਹੋਈ ਹੈ ਜਿਸ ਦੇ ਨਾਲ ਚੰਡੀਗੜ੍ਹ ‘ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵਧ ਕੇ ਚਾਰ ਹੋ ਗਈ ਹੈ । ਮਿਲੀ ਜਾਣਕਾਰੀ ਮੁਤਾਬਕ ਲੜਕੀ ਦੀ ਮਾਂ ਭਰਾ ਅਤੇ ਨੌਕਰ ਦੀ ਕਰੋਨਾ ਵਾਇਰਸ ਰਿਪੋਰਟ ਪਾਜ਼ੀਟਿਵ ਆਈ ਹੈ। ਉੱਥੇ ਹੀ ਪਿਤਾ ਤੇ ਡਰਾਈਵਰ ਦੀ ਰਿਪੋਰਟ ਨੈਗੇਟਿਵ ਦੱਸੀ ਜਾ ਰਹੀ ਹੈ।

Share this Article
Leave a comment