ਬਰੈਂਪਟਨ ਤੇ ਸਰੀ ਤੋਂ ਆਈ ਦੁਖਦਾਈ ਖਬਰ

Prabhjot Kaur
2 Min Read

ਬਰੈਂਪਟਨ: ਬਰੈਂਪਟਨ ਤੇ ਸਰੀ ਤੋਂ ਬਹੁਤ ਹੀ ਦੁਖਦਾਈ ਖਬਰ ਸਾਹਮਣੇ ਆ ਰਹੀ ਹੈ। ਬਰੈਂਪਟਨ `ਚ ਦੋ ਦਿਨ ਪਹਿਲਾਂ ਹੀ ਸਟੱਡੀ ਵੀਜ਼ੇ ‘ਤੇ ਕੈਨੇਡਾ ਪੁੱਜੇ ਪਟਿਆਲਾ ਦੇ ਹਸ਼ੀਸ਼ ਸਿੰਘ ਨੂੰ ਦਿਲ ਦਾ ਦੌਰਾ ਪੈ ਗਿਆ, ਉੱਧਰ ਸਰੀ ਵਿੱਚ ਸੁਲਤਾਨਪੁਰ ਲੋਧੀ ਦੇ ਗੁਰਵਿੰਦਰਜੀਤ ਸਿੰਘ ਦੀ ਸ਼ੱਕੀ ਹਾਲਾਤ ਵਿੱਚ ਮੌਤ ਹੋ ਗਈ।

ਪਟਿਆਲਾ ਦੇ ਹਸ਼ੀਸ਼ ਸਿੰਘ ਦੀ ਗੱਲ ਕਰੀਏ ਤਾਂ ਇਹ ਨੌਜਵਾਨ ਅਜੇ ਦੋ ਦਿਨ ਪਹਿਲਾਂ ਹੀ ਪੜਾਈ ਲਈ ਸਟੱਡੀ ਵੀਜ਼ੇ ‘ਤੇ ਪੰਜਾਬ ਤੋਂ ਕੈਨੇਡਾ ਗਿਆ ਸੀ ਤੇ ਉਸ ਨੂੰ ਅਚਾਨਕ ਦਿਲ ਦਾ ਦੌਰਾ ਪੈ ਗਿਆ, ਜਿਸ ਕਾਰਨ ਉਸ ਦੀ ਜਾਨ ਚਲੀ ਗਈ। ਜਿਵੇਂ ਹੀ ਇਹ ਮੰਦਭਾਗੀ ਖ਼ਬਰ ਪੰਜਾਬ ਪੁੱਜੀ ਤਾਂ ਪਟਿਆਲਾ ‘ਚ ਹਸ਼ੀਸ਼ ਦੇ ਘਰ ਵਿੱਚ ਮਾਤਮ ਛਾ ਗਿਆ।

ਉੱਧਰ ਸਰੀ ਤੋਂ 25 ਸਾਲ ਦੇ ਗੁਰਵਿੰਦਰਜੀਤ ਸਿੰਘ ਦੀ ਸ਼ੱਕੀ ਹਾਲਤ ਵਿੱਚ ਮੌਤ ਹੋਣ ਸਬੰਧੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਸੁਲਤਾਨਪੁਰ ਲੋਧੀ ਨਾਲ ਸਬੰਧਤ ਇਹ ਨੌਜਵਾਨ ਮੌਤ ਤੋਂ ਪਹਿਲਾਂ ਭਾਰੀ ਮਾਨਸਿਕ ਤਣਾਅ ਦੇ ਚਲਦਿਆਂ ਸਰੀ ਦੇ ਮੈਮੋਰੀਅਲ ਹਸਪਤਾਲ ਵਿੱਚ ਵੀ ਦਾਖ਼ਲ ਰਿਹਾ ਸੀ। 2016 ਵਿੱਚ ਸਟੱਡੀ ਵੀਜ਼ੇ ‘ਤੇ ਕੈਨੇਡਾ ਆਏ ਗੁਰਵਿੰਦਰਜੀਤ ਨੂੰ 2018 ਵਿੱਚ ਇੱਥੋਂ ਦਾ ਪੱਕਾ ਵਸਨੀਕ ਬਣਾ ਗਿਆ। ਉਸ ਨੂੰ ਕੈਨੇਡਾ ਦੀ ਪੀ.ਆਰ. ਮਿਲ ਗਈ ਸੀ। ਦੱਸਿਆ ਜਾ ਰਿਹਾ ਹੈ ਕਿ ਗੁਰਵਿੰਦਰਜੀਤ ਦੀ ਮਾਤਾ ਅਤੇ ਉਸ ਦਾ ਭਰਾ ਨਿਊਜ਼ੀਲੈਂਡ ਵਿੱਚ ਰਹਿੰਦੇ ਨੇ, ਜਦਕਿ ਉਸ ਦੇ ਪਿਤਾ ਦੁਬਈ ਵਿੱਚ ਰਹਿੰਦੇ ਹਨ। ਸਰੀ ਪੁਲਿਸ ਵੱਲੋਂ ਇਸ ਪੰਜਾਬੀ ਨੌਜਵਾਨ ਦੀ ਮੌਤ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ। ਉੱਧਰ ਪਰਿਵਾਰ ਮ੍ਰਿਤਕ ਦੇਹ ਨੂੰ ਭਾਰਤ ਲਿਜਾਣ ਲਈ ਯਤਨ ਕਰ ਰਿਹਾ ਹੈ ਤਾਂ ਜੋ ਉਸ ਸੁਲਤਾਨਪੁਰ ਲੋਧੀ ਵਿੱਚ ਹੀ ਅੰਤਮ ਰਸਮਾਂ ਅਦਾ ਕੀਤੀਆਂ ਜਾ ਸਕਣ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment