ਫਤਿਹਗੜ੍ਹ ਸਾਹਿਬ (ਰਵਿੰਦਰ ਸਿੰਘ ਢਿੱਲੋਂ) : ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਉਹ ਕੇਵਲ ਸ਼ਹੀਦਾਂ ਦਾ ਆਸ਼ੀਰਵਾਦ ਲੈਣ ਲਈ ਹੀ ਇਸ ਪਵਿੱਤਰ ਧਰਤੀ ਤੇ ਆਏ ਹਨ ਕਿਉਂਕਿ ਸ਼ਹੀਦਾਂ ਦੇ ਆਸ਼ੀਰਵਾਦ ਅਤੇ ਲੋਕਾਂ ਵੱਲੋਂ ਮਿਲੇ ਸਹਿਯੋਗ ਨਾਲ ਹੀ ਉਨ੍ਹਾਂ ਨੇ ਇਹ ਮੋਰਚਾ ਫ਼ਤਹਿ ਕੀਤਾ ਹੈ।ਫਤਹਿਗਡ਼੍ਹ ਪਹੁੰਚੇ ਬਲਵੀਰ ਸਿੰਘ ਰਾਜੇਵਾਲ ਨੇ ਪੱਤਰਕਾਰਾਂ ਨਾਲ ਕਿਸੇ ਵੀ ਤਰ੍ਹਾਂ ਦੀ ਸਿਆਸੀ ਗੱਲ ਕਰਨ ਤੋਂ ਨਾਂਹ ਕਰ ਦਿੱਤੀ ।