ਬਹਿਬਲ ਕਾਂਡ: ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਖਾਰਿਜ

TeamGlobalPunjab
1 Min Read

ਚੰਡੀਗੜ੍ਹ: ਬਹਿਬਲ ਕਾਂਡ ਵਿੱਚ ਨਾਮਜ਼ਦ ਪੁਲੀਸ ਅਧਿਕਾਰੀਆਂ ਦੀ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਮੁੱਖ ਜੱਜ ਨੇ ਖਾਰਿਜ ਕਰ ਦਿੱਤਾ ਹੈ।

ਪਟੀਸ਼ਨਰਾਂ ਵੱਲੋਂ ਦਾਅਵਾ ਕੀਤਾ ਗਿਆ ਸੀ ਕਿ ਕਮਿਸ਼ਨ ਨੇ ਰਿਪੋਰਟ ਤਿਆਰ ਕਰਨ ਤੋਂ ਪਹਿਲਾਂ ਉਨ੍ਹਾਂ ਦਾ ਪੱਖ ਨਹੀਂ ਸੁਣਿਆ, ਜਿਸ ਕਰਕੇ ਕਮਿਸ਼ਨ ਦੀ ਰਿਪੋਰਟ ਦੇ ਆਧਾਰ ਤੇ ਉਨ੍ਹਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਹੋ ਸਕਦੀ। ਬੀਤੇ ਦਿਨੀਂ ਹੋਈ ਸੁਣਵਾਈ ਦੌਰਾਨ ਹਾਈ ਕੋਰਟ ਦੇ ਚੀਫ ਜਸਟਿਸ ਨੇ ਕਿਹਾ ਕਿ ਬਹਿਬਲ ਵਿੱਚ ਮੁਲਜ਼ਮਾਂ ਵਜੋਂ ਨਾਮਜ਼ਦ ਹੋਏ ਸਾਬਕਾ ਐੱਸਐੱਸਪੀ ਚਰਨਜੀਤ ਸ਼ਰਮਾ ਦੀ ਪਟੀਸ਼ਨ ਪਹਿਲਾਂ ਹੀ ਖਾਰਜ ਕਰ ਦਿੱਤੀ ਗਈ ਹੈ ਅਤੇ ਜੇਕਰ ਇਸ ਬੈਂਚ ਦੇ ਫੈਸਲੇ ਤੇ ਪੁਲੀਸ ਅਧਿਕਾਰੀਆਂ ਨੂੰ ਇਤਰਾਜ਼ ਸੀ ਤਾਂ ਉਨ੍ਹਾਂ ਨੂੰ ਸੁਪਰੀਮ ਕੋਰਟ ਤੱਕ ਪਹੁੰਚ ਕਰਨੀ ਚਾਹੀਦੀ ਸੀ।

ਸਾਬਕਾ ਜ਼ਿਲ੍ਹਾ ਪੁਲੀਸ ਮੁਖੀ ਚਰਨਜੀਤ ਸ਼ਰਮਾ ਦੀ ਇਸ ਪਟੀਸ਼ਨ ਤੇ ਪਿਛਲੇ ਇੱਕ ਸਾਲ ਤੋਂ ਸੁਣਵਾਈ ਚੱਲ ਰਹੀ ਸੀ।

ਦੱਸਣਯੋਗ ਹੈ ਕਿ ਬਹਿਬਲ ਕਾਂਡ ਵਿੱਚ ਵਿਸ਼ੇਸ਼ ਜਾਂਚ ਟੀਮ ਦੋਸ਼ਪੱਤਰ ਅਦਾਲਤ ਸਾਹਮਣੇ ਪੇਸ਼ ਕਰ ਚੁੱਕੀ ਹੈ, ਜਿਸ ਤੇ ਫ਼ਰੀਦਕੋਟ ਦੀ ਸੈਸ਼ਨ ਕੋਰਟ ਵਿੱਚ ਅਗਲੀ ਸੁਣਵਾਈ 7 ਮਾਰਚ ਨੂੰ ਹੋਣੀ ਹੈ। ਪੁਲੀਸ ਅਧਿਕਾਰੀਆਂ ਨੇ ਆਪਣੀ ਰਿੱਟ ਵਿੱਚ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ।

- Advertisement -

Share this Article
Leave a comment