ਚੰਡੀਗੜ੍ਹ : ਪੰਜਾਬ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਪਿਤਾ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਛੋਟੇ ਭਰਾ, ਸਾਬਕਾ ਸੰਸਦ ਮੈਂਬਰ ਗੁਰਦਾਸ ਸਿੰਘ ਬਾਦਲ (88) ਦੀ ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਇਲਾਜ ਲਈ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਦੀ ਸਥਿਤੀ ਨੂੰ ਦੇਖਦਿਆਂ ਆਈ. ਸੀ. ਯੂ. ‘ਚ ਰੱਖਿਆ ਗਿਆ ਹੈ। ਜਾਣਕਾਰੀ ਮੁਤਾਬਿਕ ਉਹ ਸ਼ੂਗਰ ਦੀ ਬੀਮਾਰੀ ਤੋਂ ਪੀੜਤ ਹਨ ਇਸ ਤੋਂ ਪਹਿਲਾਂ ਵੀ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਦੇ ਵਿੱਚ ਦਾਖਲ ਕਰਵਾਇਆ ਗਿਆ ਸੀ । ਸਿਹਤਯਾਬ ਹੋਣ ਤੋਂ ਬਾਅਦ ਉਨ੍ਹਾਂ ਨੂੰ ਛੁੱਟੀ ਮਿਲ ਗਈ ਸੀ ਪਰ ਅਚਾਨਕ ਅੱਜ ਫਿਰ ਉਨ੍ਹਾਂ ਦੀ ਤਬੀਅਤ ਖਰਾਬ ਹੋਈ ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਦੇ ਵਿੱਚ ਦਾਖਲ ਕਰਵਾ ਦਿੱਤਾ ਗਿਆ ।