ਚੰਡੀਗੜ੍ਹ: ਪੰਜਾਬ ਦੇ 5 ਵਾਰ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ ਦੀ ਤੀਜੀ ਪੀੜ੍ਹੀ ਵੀ ਹੁਣ ਸਿਆਸਤ ‘ਚ ਕੁੱਦ ਚੁੱਕੀ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਧੀ ਤੇ ਪੁੱਤ ਲੋਕ ਸਭਾ ਚੋਣਾਂ ‘ਚ ਸਰਗਰਮ ਹੋ ਗਏ ਹਨ। ਸੁਖਬੀਰ ਬਾਦਲ ਦੇ ਬੇਟੇ ਅਨੰਤਵੀਰ ਬਾਦਲ ਅੱਜ ਗਿੱਦੜਬਾਹਾ ਪਹੁੰਚੇ ਤੇ ਉਨ੍ਹਾਂ ਧੀ ਆਪਣੀ ਮਾਂ ਹਰਸਿਮਰਤ ਬਾਦਲ ਨਾਲ ਬਠਿੰਡਾ ਵਿੱਚ ਚੋਣ ਪ੍ਰਚਾਰ ਕਰਨ ਪਹੁੰਚੀ।
ਲੋਕ ਸਭਾ ਹਲਕਾ ਫਰੀਦਕੋਟ ਤੋਂ ਅਕਾਲੀ-ਭਾਜਪਾ ਦੇ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਦੀ ਚੋਣ ਮੁਹਿੰਮ ਨੂੰ ਅੱਗੇ ਵਧਾਉਂਦੇ ਹੋਏ ਅਨੰਤਵੀਰ ਸਿੰਘ ਬਾਦਲ ਵੱਲੋਂ ਬਾਦਲ ਪਰਿਵਾਰ ਦੇ ਬੇਹੱਦ ਕਰੀਬੀ ਅਮਿਤ ਕੁਮਾਰ ਸਿੰਪੀ ਬਾਂਸਲ ਦੇ ਘਰ ਵਿਖੇ ਚੋਣ ਦਫ਼ਤਰ ਦਾ ਉਦਘਾਟਨ ਕੀਤਾ ਗਿਆ।
ਹਰਸਿਮਰਤ ਬਾਦਲ ਬਠਿੰਡਾ ਹਲਕੇ ਤੋਂ ਚੋਣ ਲੜ ਰਹੇ ਹਨ। ਬੇਅਦਬੀ ਤੇ ਗੋਲੀ ਕਾਂਡ ਕਰਕੇ ਉਨ੍ਹਾਂ ਨੂੰ ਕਾਫੀ ਵਿਰੋਧ ਦਾ ਵੀ ਸਾਹਮਣਾ ਕਰਨਾ ਪੈ ਰਿਹਾ। ਇਸ ਸਿਆਸੀ ਸੰਕਟ ਕਰਕੇ ਹੀ ਅਕਾਲੀ ਦਲ ਅੰਦਰ ਬਾਦਲ ਪਰਿਵਾਰ ਖਿਲਾਫ ਆਵਾਜ਼ ਵੀ ਉੱਠੀ ਹੈ। ਉਧਰ ਬਾਦਲ ਪਰਿਵਾਰ ਆਪਣੀ ਅਗਲੀ ਪੀੜ੍ਹੀ ਨੂੰ ਵੀ ਸਿਆਸੀ ਦਾਅ-ਪੇਸ਼ ਸਿਖਾਉਣ ਵਿੱਚ ਜੁਟ ਗਿਆ ਹੈ।
ਬਾਦਲ ਪਰਿਵਾਰ ਨੇ ਆਪਣੀ ਅਗਲੀ ਪੀੜ੍ਹੀ ਨੂੰ ਵੀ ਸਿਆਸਤ ‘ਚ ਉਤਾਰਿਆ

Leave a Comment
Leave a Comment