ਬਿਕਰਮ ਮਜੀਠੀਆ ਤੇ ਦਰਜ ਕੀਤੇ ਮਾਮਲੇ ਦੇ ਵਿਰੋਧ ਵਿੱਚ ਅਕਾਲੀ ਦਲ ਨੇ ਐਸਐਸਪੀ ਦਫ਼ਤਰ ਅੱਗੇ ਦਿੱਤਾ ਧਰਨਾ

TeamGlobalPunjab
1 Min Read

ਚੰਡੀਗੜ੍ਹ: ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਬਿਕਰਮ ਸਿੰਘ ਮਜੀਠੀਆ ਤੇ ਦਰਜ ਕੀਤੇ ਗਏ ਮਾਮਲੇ ਦੇ ਵਿਰੋਧ ‘ਚ ਅਕਾਲੀ ਦਲ ਵੱਲੋਂ ਐਸਐਸਪੀ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਗਿਆ। ਇਸ ਦੋਰਾਨ ਪੰਜਾਬ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕਰਦੇ ਹੋਏ ਭੜਾਸ ਕੱਢੀ ਗਈ।

ਧਰਨੇ ਨੂੰ ਸੰਬੋਧਨ ਕਰਦਿਆਂ ਵੱਖ ਵੱਖ ਆਗੂਆਂ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਚੋਣਾਂ ਨੇੜੇ ਆਉਂਦੇ ਹੀ ਸਿਆਸੀ ਲਾਹਾ ਲੈਣ ਵਾਸਤੇ ਬਿਕਰਮ ਮਜੀਠੀਆ ਤੇ ਮਾਮਲਾ ਦਰਜ ਕੀਤਾ ਹੈ। ਇਸ ਸਮੇਂ ਜਦੋਂ ਕਿ ਪੰਜਾਬ ਵਿਚ ਸ੍ਰੀ ਦਰਬਾਰ ਸਾਹਿਬ ਵਿਚ ਬੇਅਦਬੀ ਦੀ ਕੋਸ਼ਿਸ਼ ਹੋ ਰਹੀ ਹੈ, ਧਮਾਕੇ ਕੀਤੇ ਜਾ ਰਹੇ ਨੇ ਦੇ ਸਬੰਧ ਵਿੱਚ ਤਾਂ ਪੰਜਾਬ ਸਰਕਾਰ ਕਾਰਵਾਈ ਕਰਨ ਵਿੱਚ ਅਸਫ਼ਲ ਸਾਬਤ ਹੋਈ ਹੈ। ਇਸ ਲਈ ਪੰਜਾਬ ਦੇ ਲੋਕਾਂ ਦਾ ਧਿਆਨ ਵਟਾਉਣ ਵਾਸਤੇ ਬਿਕਰਮ ਮਜੀਠੀਆ ਤੇ ਮਾਮਲਾ ਦਰਜ ਕੀਤਾ ਗਿਆ ਹੈ, ਪਰ ਅਕਾਲੀ ਗੱਲ ਪੰਜਾਬ ਦੀ ਕਾਂਗਰਸ ਸਰਕਾਰ ਦੀ ਇਸ ਧੱਕੇਸ਼ਾਹੀ ਦੇ ਖਿਲਾਫ ਸਿਆਸੀ ਅਤੇ ਕਾਨੂੰਨੀ ਲੜਾਈ ਲੜੇਗਾ।

ਆਗੂਆਂ ਨੇ ਕਿਹਾ ਕਿ ਸਾਲ 2007 ਵਿੱਚ ਵੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਪਾਰਟੀ ਪ੍ਰਮੁੱਖ ਸੁਖਬੀਰ ਸਿੰਘ ਬਾਦਲ ਦੇ ਵੀ ਪਰਚੇ ਦਰਜ ਕੀਤੇ ਗਏ ਸਨ, ਪਰ ਓਦੋਂ ਵੀ ਜਿੱਤ ਆਖਿਰ ਅਕਾਲੀ ਦਲ ਦੀ ਹੀ ਹੋਈ ਸੀ। ਇਸ ਮਾਮਲੇ ਵਿੱਚ ਵੀ ਅਕਾਲੀ ਦਲ ਡੱਟ ਕੇ ਲੜਾਈ ਕਰਦਾ ਹੋਇਆ ਜਿੱਤ ਹਾਸਲ ਕਰੇਗਾ।

- Advertisement -

 

Share this Article
Leave a comment