ਬੇਬੇ ਮਾਨ ਕੌਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦਿੱਤਾ ਥਾਪੜਾ, ਦੇਖੋ ਕੀ ਕਿਹਾ

TeamGlobalPunjab
2 Min Read

ਨਵੀਂ ਦਿੱਲੀ: 104 ਸਾਲਾ ਮਾਨ ਕੌਰ ਨੂੰ ਇੰਟਰਨੈਸ਼ਨਲ ਵੁਮਨ ਡੇਅ ਮੌਕੇ ‘ਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਵੱਲੋਂ ਨਾਰੀ ਸ਼ਕਤੀ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ। 93 ਸਾਲ ਦੀ ਉਮਰ ਵਿੱਚ ਦੌੜਨਾ ਸ਼ੁਰੂ ਕਰਨ ਵਾਲੀ ਬੇਬੇ ਮਾਨ ਕੌਰ ਦੇਸ਼ ਦੀ ਪਿੰਕਾਥਾਨ ਦੀ ਬਰੈਂਡ ਐਂਬੇਸਡਰ ਹਨ।  ਪ੍ਰਸਿੱਧ ਦੌੜਾਕ ਬੇਬੇ ਮਾਨ ਅੱਜ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲੀ। ਇਸ ਦੌਰਾਨ ਉਨ੍ਹਾਂ ਮੋਦੀ ਨੂੰ ਆਸ਼ੀਰਵਾਦ ਦਿੱਤਾ।

read also : 104 ਸਾਲਾ ਬੇਬੇ ਮਾਨ ਕੌਰ ਨੂੰ ਰਾਸ਼ਟਰਪਤੀ ਨੇ ਨਾਰੀ ਸ਼ਕਤੀ ਅਵਾਰਡ ਨਾਲ ਕੀਤਾ ਸਨਮਾਨਿਤ

ਬੇਬੇ ਮਾਨ ਕੌਰ ਨੇ ਕਿਹਾ ਕਿ ਨਰਿੰਦਰ ਮੋਦੀ ਬਾਰੇ ਬੋਲਦਿਆਂ ਕਿਹਾ ਕਿ ਉਹ ਉਨ੍ਹਾਂ ਦੇ ਦਰਸ਼ਨਾਂ ਲਈ ਬੜੀ ਹੀ ਦੂਰੋਂ ਚੱਲ ਕੇ ਆਈ ਹੈ।  ਇਸ ਤੋਂ ਅੱਗੇ ਬੇਬੇ ਨੇ ਪ੍ਰਧਾਨ ਮੰਤਰੀ ਨੂੰ ਕਿਹਾ ਕਿ ਉਹ ਉਨ੍ਹਾਂ ਨੂੰ ਆਪਣਾ ਪਿਆਰ ਅਤੇ ਆਸ਼ੀਰਵਾਦ ਦੇਣਾ ਚਾਹੁੰਦੀ ਹੈ। ਇਸ ਤੋਂ ਬਾਅਦ ਬੇਬੇ ਮਾਨ ਕੌਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਿਰ ‘ਤੇ ਹੱਥ ਰੱਖ ਆਸ਼ੀਰਵਾਦ ਦਿੱਤਾ ਅਤੇ ਇਸ ਦੌਰਾਨ ਪ੍ਰਮਾਤਮਾਂ ਦੇ ਨਾਮ ਦੀ ਦਾਤ ਬਖਸਣ ਅਤੇ ਚੜ੍ਹਦੀ ਕਲਾ ਦੀ ਅਸੀਸ ਬਖਸੀ।

ਦੱਸ ਦਈਏ ਕਿ ਬੇਬੇ ਮਾਨ ਕੌਰ ਨੇ ਸਾਲ 2007 ਵਿੱਚ ਚੰਡੀਗੜ੍ਹ ਮਾਸਟਰਜ਼ ਅਥਲੈਟਿਕਸ ਮੀਟ ਵਿੱਚ ਆਪਣਾ ਪਹਿਲਾ ਤਗ਼ਮਾ ਜਿੱਤਿਆ ਸੀ। ਉਹ ਸਾਲ 2017 ਵਿੱਚ ਔਕਲੈਂਡ ਵਿੱਚ ਵਿਸ਼ਵ ਮਾਸਟਰਜ਼ ਖੇਡਾਂ ਵਿੱਚ 100 ਮੀਟਰ ਦੀ ਦੌੜ ਜਿੱਤ ਕੇ ਸੁਰਖ਼ੀਆਂ ਵਿੱਚ ਆਏ ਸਨ। ਉਨ੍ਹਾਂ ਦੇ ਨਾਮ ਕਈ ਰਿਕਾਰਡ ਦਰਜ ਹਨ।

- Advertisement -

Share this Article
Leave a comment