ਬੇਰੁਜ਼ਗਾਰ ਸਟੈਨੋ ਟਾਈਪਿਸਟ ਯੂਨੀਅਨ ਦੇ ਆਗੂਆਂ ਅਤੇ ਵਰਕਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ

TeamGlobalPunjab
1 Min Read

ਮੁਹਾਲੀ (ਦਰਸ਼ਨ ਸਿੰਘ ਖੋਖਰ): ਬੇਰੁਜ਼ਗਾਰ ਸਟੈਨੋ ਟਾਈਪਿਸਟ ਯੂਨੀਅਨ ਦੇ ਆਗੂਆਂ ਅਤੇ ਵਰਕਰਾਂ ਨੇ ਅੱਜ ਮੁਹਾਲੀ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਰੋਸ ਵਿਖਾਵਾ ਕੀਤਾ। ਉਨ੍ਹਾਂ ਰੋਸ ਪ੍ਰਗਟਾਇਆ ਕਿ ਪਿਛਲੇ ਚਾਰ ਸਾਲਾਂ ਤੋਂ ਪੰਜਾਬ ਸਰਕਾਰ ਸਟੈਨੋ ਟਾਈਪਿਸਟਾਂ ਦੀਆਂ ਅਸਾਮੀਆਂ ਨਹੀਂ ਕੱਢ ਰਹੀ ਜਦਕਿ ਪੰਜਾਬ ‘ਚ ਕਾਂਗਰਸ ਸਰਕਾਰ ਇਹ ਵਾਅਦਾ ਕਰਕੇ ਬਣੀ ਸੀ ਕਿ ਹਰ ਘਰ ਨੌਕਰੀ ਅਤੇ ਰੁਜ਼ਗਾਰ ਦਿੱਤਾ ਜਾਵੇਗਾ। ਆਗੂਆਂ ਨੇ ਕਿਹਾ ਕਿ ਨੌਕਰੀ ਦੀ ਮੰਗ ਨੂੰ ਲੈ ਕੇ ਪੰਜਾਬ ਵਿੱਚ ਬੇਰੁਜ਼ਗਾਰ ਟੈਂਕੀਆਂ ਉੱਤੇ ਚੜ੍ਹ ਰਹੇ ਹਨ ਅਤੇ ਆਤਮਹੱਤਿਆ ਦੀਆਂ ਕੋਸ਼ਿਸ਼ਾਂ ਵੀ ਕਰ ਰਹੇ ਹਨ । ਵੱਖ-ਵੱਖ ਵਰਗਾਂ ਦੇ ਉਮੀਦਵਾਰ ਪਿਛਲੇ ਦੋ ਤਿੰਨ ਮਹੀਨਿਆਂ ਤੋਂ ਲਗਾਤਾਰ ਧਰਨੇ ਦੇ ਰਹੇ ਹਨ ਪਰ ਪੰਜਾਬ ਸਰਕਾਰ ਟਾਲ ਮਟੋਲ ਦੀ ਨੀਤੀ ‘ਤੇ ਚੱਲ ਰਹੀ ਹੈ ।

ਇਨ੍ਹਾਂ ਸਟੈਨੋ ਟਾਈਪਿਸਟਾਂ ਨੇ ਪੰਜਾਬ ਦੇ ਸਿੱਖਿਆ ਵਿਭਾਗ ਤੋਂ ਲੈ ਕੇ ਐਸ ਐਸ ਬੋਰਡ ਦੇ ਮੁੱਖ ਦਫ਼ਤਰ ਤੱਕ ਰੋਸ ਮਾਰਚ ਕੀਤਾ ਅਤੇ ਐਸ ਐਸ ਬੋਰਡ ਦੇ ਮੁੱਖ ਦਫ਼ਤਰ ਸਾਹਮਣੇ ਪੱਕਾ ਧਰਨਾ ਸ਼ੁਰੂ ਕਰ ਦਿੱਤਾ ।

Share this Article
Leave a comment