ਬੇਰੁਜ਼ਗਾਰ ਅਧਿਆਪਕਾਂ ‘ਤੇ ਹੋਏ ਲਾਠੀਚਾਰਜ ਦੀ ਆਮ ਆਦਮੀ ਪਾਰਟੀ ਨੇ ਕੀਤੀ ਨਿਖੇਧੀ

TeamGlobalPunjab
1 Min Read

ਚੰਡੀਗੜ੍ਹ : ਪਟਿਆਲਾ ‘ਚ ਬੇਰੁਜ਼ਗਾਰ ਅਧਿਆਪਕਾਂ ‘ਤੇ ਹੋਏ ਲਾਠੀਚਾਰਜ ‘ਤੇ ਆਮ ਆਦਮੀ ਪਾਰਟੀ ਵੱਲੋਂ ਸਖਤ ਰੁੱਖ ਅਖਤਿਆਰ ਕਰ ਲਿਆ ਗਿਆ ਹੈ। ਉਨ੍ਹਾਂ ਨੇ ਇਸ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਪੁਲਿਸ ਦਾ ਆਤੰਕ ਗਰਦਾਨ ਦਿੱਤਾ ਹੈ। ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਆਪਣੇ ਹੱਕਾਂ ਦੀ ਲੜਾਈ ਲੜ ਰਹੇ ਬੇਰੁਜ਼ਗਾਰ ਅਧਿਆਪਕਾਂ ‘ਤੇ ਕੀਤਾ ਗਿਆ ਲਾਠੀਚਾਰਜ ਕਾਫੀ ਨਿੰਦਣਯੋਗ ਹੈ।

ਅਮਨ ਅਰੋੜਾ ਨੇ ਕੈਪਟਨ ਅਮਰਿੰਦਰ ਸਿੰਘ ਬਾਰੇ ਬੋਲਦਿਆਂ ਕਿਹਾ ਕਿ ਉਹ ਦਿੱਲੀ ਦੇ ਸਕੂਲਾਂ ਵਾਂਗ ਪੰਜਾਬ ਦੇ ਸਕੂਲਾਂ ਨੂੰ ਸਮਾਰਟ ਸਕੂਲ ਬਣਾਉਣ ਦੀ ਗੱਲ ਕਹਿ ਰਹੇ ਹਨ ਪਰ ਇਸ ਤਰ੍ਹਾਂ ਅਧਿਆਪਕਾਂ ‘ਤੇ ਲਾਠੀਚਾਰਜ ਕਦੀ ਮੁਗਲਾਂ ਦੇ ਰਾਜ ‘ਚ ਵੀ ਨਹੀਂ ਹੋਇਆ ਹੋਵੇਗਾ। ਉਨ੍ਹਾਂ ਕਿਹਾ ਕਿ ਬੇਰੁਜ਼ਗਾਰ ਅਧਿਆਪਕਾਂ ਦੇ ਇਸ ਸੰਘਰਸ਼ ਵਿੱਚ ਆਮ ਆਦਮੀ ਪਾਰਟੀ ਉਨ੍ਹਾਂ ਦੇ ਨਾਲ ਹੈ।

ਦੱਸ ਦਈਏ ਕਿ ਪ੍ਰਦਰਸ਼ਨਕਾਰੀ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਸੀ ਕਿ ਇਸ ਦੌਰਾਨ ਮਹਿਲਾ ਬੇਰੁਜ਼ਗਾਰ ਅਧਿਆਪਕਾਂ ‘ਤੇ ਵੀ ਲਾਠੀਚਾਰਜ ਹੋਇਆ ਹੈ ਅਤੇ ਇੱਕ ਦੀ ਲੱਤ ਟੁੱਟ ਗਈ ਹੈ।  ਉਨ੍ਹਾਂ ਕਿਹਾ ਕਿ ਸੂਬੇ ‘ਚ ਬਹੁਤ ਸਾਰੀਆਂ ਪੋਸਟਾਂ ਖਾਲੀ ਪਈਆਂ ਹਨ ਪਰ ਸਾਨੂੰ ਨੌਕਰੀਆਂ ਨਹੀਂ ਦਿੱਤੀਆਂ ਜਾ ਰਹੀਆਂ।

Share this Article
Leave a comment