ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਲੌਕ ਡਾਉਨ ਦਰਮਿਆਨ ਲੋਕਾਂ ਨੂੰ ਹਰ ਤਰ੍ਹਾਂ ਦੀ ਰਾਹਤ ਦੇਣ ਲਈ ਯਤਨ ਕੀਤੇ ਜਾ ਰਹੇ ਹਨ । ਇਸ ਦੇ ਚਲਦਿਆਂ ਅਜ ਪੰਜਾਬ ਸਰਕਾਰ ਘਰ-ਘਰ ਰੋਜ਼ਗਾਰ ਅਤੇ ਕਰੋਬਾਰ ਮਿਸ਼ਨ ਨੂੰ ਡਿਜੀਟਲ ਢੰਗ ਨਾਲ ਚਲਾਉਣ ਦੀ ਮੁਹਿੰਮ ਸ਼ੁਰੂ ਕੀਤੀ ਹੈ । ਇਸ ਸਬੰਧੀ ਪੁਸ਼ਟੀ ਰੁਜ਼ਗਾਰ ਉਤਪਤੀ ਤੇ ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੀਤੀ ਹੈ ।
ਚੰਨੀ ਨੇ ਕਿਹਾ ਕਿ ਨੌਕਰੀ ਤਲਾਸ਼ ਰਹੇ ਨੌਜਵਾਨਾਂ ਅਤੇ ਨਿਯੋਜਕ (ਕੰਮ ਦੇਣ ਵਾਲੇ ) ਦੋਹਾਂ ਦੇ ਫ਼ਾਇਦੇ ਲਈ ਰੋਜ਼ਗਾਰ ਦਾ ਪ੍ਰਬੰਧ ਤੇ ਹੁਨਰ ਵਿਕਾਸ ਅਤੇ ਸਿਖਲਾਈ ਵਾਸਤੇ ਵਧੇਰੇ ਯਤਨ ਕਰਨ ਦੀ ਲੋੜ ਹੈ।
ਚੰਨੀ ਨੇ ਅੱਗੇ ਕਿਹਾ ਕਿ ਹਰ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਸਬੰਧੀ ਆਨ ਲਾਈਨ ਸਹਾਇਤਾ ਵੀ ਪ੍ਰਦਾਨ ਕਰ ਰਿਹਾ ਹੈ ਅਤੇ ਸਵੈ-ਰੁਜ਼ਗਾਰ ਦੀ ਤਲਾਸ਼ ਕਰ ਰਹੇ ਬੇਰੁਜ਼ਗਾਰਾਂ ਦੀ ਰਜਿਸਟ੍ਰੇਸ਼ਨ ਲਈ ਲਿੰਕ ਤਿਆਰ ਕੀਤਾ ਗਿਆ ਹੈ । ਉਨ੍ਹਾਂ ਅੱਗੇ ਕਿਹਾ ਕਿ ਨੌਕਰੀਆਂ ਤਲਾਸ਼ ਰਹੇ ਨੌਜਵਾਨ ਸਰਕਾਰੀ ਅਤੇ ਪ੍ਰਾਈਵੇਟ ਨੌਕਰੀਆਂ ਲਈ ਅਪਲਾਈ ਕਰਨ ਵਾਸਤੇ www.pgrkam.com `ਤੇ ਵੀ ਰਜਿਸਟਰ ਕਰ ਸਕਦੇ ਹਨ ਅਤੇ ਆਪਣੀ ਪੋ੍ਰਫਾਈਲ ਤਿਆਰ ਕਰ ਸਕਦੇ ਹਨ।