ਪੂਰਲਿਆ : ਪੱਛਮੀ ਬੰਗਾਲ ਚੋਣਾਂ ਦਾ ਮਾਹੌਲ ਲਗਾਤਾਰ ਗਰਮਾਉਂਦਾ ਜਾ ਰਿਹਾ ਹੈ। ਇਸ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਪੁਰਲਿਆ ਵਿੱਚ ਚੋਣ ਰੈਲੀ ਨੂੰ ਸੰਬੋਧਿਤ ਕੀਤਾ ਗਿਆ । ਇਸ ਸਮੇਂ ਦੌਰਾਨ, ਪ੍ਰਧਾਨ ਮੰਤਰੀ ਮੋਦੀ ਨੇ ਬੰਗਾਲੀ ਬੋਲ ਕੇ ਆਪਣੇ ਭਾਸ਼ਣ ਦੀ ਸ਼ੁਰੂਆਤ ਕੀਤੀ ਅਤੇ ਲੋਕਾਂ ਨਾਲ ਬੰਗਲਾ ਸੰਪਰਕ ਜੋੜਨ ਦੀ ਕੋਸ਼ਿਸ਼ ਕੀਤੀ। ਇਸ ਤੋਂ ਬਾਅਦ, ਉਨ੍ਹਾਂ ਪਾਣੀ ਦੇ ਸੰਕਟ ਨੂੰ ਚੁਕਦਿਆਂ ਤ੍ਰਿਣਮੂਲ ਕਾਂਗਰਸ ਦੀ ਮੁਖੀ ਅਤੇ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਵੀ ਘੇਰਿਆ। ਇਸ ਦੇ ਨਾਲ ਹੀ ਸੀਪੀਆਈ (ਐਮ) ਦੀ ਸਰਕਾਰ ਨੂੰ ਵੀ ਨਿਸ਼ਾਨਾ ਬਣਾਇਆ। ਉਨ੍ਹਾਂ ਕਿਹਾ ਕਿ ਪਾਣੀ ਦੀ ਘਾਟ ਕਾਰਨ ਖੇਤੀ ਅਤੇ ਪਸ਼ੂ ਪਾਲਣ ਵਿਚ ਭਾਰੀ ਮੁਸ਼ਕਲ ਆ ਰਹੀ ਹੈ। ਇਸ ਦੇ ਨਾਲ ਹੀ ਪੀਣ ਵਾਲੇ ਪਾਣੀ ਦੀ ਸਮੱਸਿਆ ਵੀ ਵੱਧਦੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਟੀਐਮਸੀ ਸਿਰਫ ਆਪਣੇ ਸਿਆਸੀ ਖੇਡ ਵਿੱਚ ਰੁੱਝੀ ਹੋਈ ਹੈ । ਟੀਐਮਸੀ ਨੇ ਪੁਰੂਲਿਆ ਦੇ ਲੋਕਾਂ ਨਾਲ ਪੱਖਪਾਤ ਕੀਤਾ ਹੈ ਅਤੇ ਇਸਨੂੰ ਸਭ ਤੋਂ ਪਛੜਿਆ ਖੇਤਰ ਬਣਾਇਆ. ਉਨ੍ਹਾਂ ਕਿਹਾ ਕਿ ਮਮਤਾ ਦੀਦੀ ਨੂੰ ਕੰਮ ਦਾ ਲੇਖਾ ਦੇਣਾ ਚਾਹੀਦਾ ਹੈ. ਬੰਗਾਲ ਵਿਚ ਭਾਜਪਾ ਦੀ ਸਰਕਾਰ ਬਣਨ ਤੋਂ ਬਾਅਦ ਪੁਰੂਲੀਆ ਦੀ ਸਮੱਸਿਆ ਪਹਿਲਾਂ ਹੱਲ ਕੀਤੀ ਜਾਵੇਗੀ।