ਮੁੰਬਈ: ਅਭਿਨੇਤਰੀ ਕੰਗਨਾ ਰਣੌਤ ਦੀ ਸਿੱਖਾਂ ਵਿਰੁੱਧ ਕਥਿਤ ਅਪਮਾਨਜਨਕ ਟਿੱਪਣੀਆਂ ਲਈ ਦਰਜ ਕੀਤੀ ਗਈ ਐਫ.ਆਈ.ਆਰ. ਵਿਰੁੱਧ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਬੰਬੇ ਹਾਈ ਕੋਰਟ ਨੇ ਅੱਜ ਉਸ ਨੂੰ 22 ਦਸੰਬਰ ਨੂੰ ਮੁੰਬਈ ਪੁਲਿਸ ਦੇ ਸਾਹਮਣੇ ਪੇਸ਼ ਹੋਣ ਲਈ ਕਿਹਾ ਹੈ।
ਦਰਅਸਲ, ਅਭਿਨੇਤਰੀ ਨੇ ਸਰਕਾਰ ਦੁਆਰਾ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਲਿਖਿਆ ਕਿ, ‘ਖਾਲਿਸਤਾਨੀ ਅੱਤਵਾਦੀਆਂ ਨੇ ਅੱਜ ਸਰਕਾਰ ਦੀ ਬਾਂਹ ਮਰੋੜ ਦਿੱਤੀ ਹੈ, ਪਰ ਇਹ ਨਹੀਂ ਭੁੱਲਣਾ ਚਾਹੀਦਾ ਕਿ ਇੱਕ ਮਹਿਲਾ ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਕੁਚਲ ਦਿੱਤਾ ਸੀ।ਇਸ ਕਾਰਨ ਦੇਸ਼ ਦਾ ਕਿੰਨਾ ਵੀ ਨੁਕਸਾਨ ਹੋਇਆ ਹੈ। ਇਸ ਬਿਆਨ ਤੋਂ ਬਾਅਦ ਕੰਗਨਾ ਦੇ ਖਿਲਾਫ ਕਈ ਥਾਵਾਂ ‘ਤੇ ਐੱਫ.ਆਈ.ਆਰ. ਦਰਜ ਕੀਤੀਆਂ ਗਈਆਂ । ਲੋਕਾਂ ਨੇ ਕਿਹਾ ਕਿ ਕੰਗਨਾ ਨਫਰਤ ਦੀ ਫੈਕਟਰੀ ਬਣ ਗਈ ਹੈ।