ਭਗਵੰਤ ਮਾਨ ਹੋ ਸਕਦੇ ਨੇ ਪੰਜਾਬ ‘ਚ ਆਪ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ! PAC ‘ਚ ਬਣੀ ਸਹਿਮਤੀ

TeamGlobalPunjab
1 Min Read

ਨਵੀਂ ਦਿੱਲੀ : ਭਗਵੰਤ ਮਾਨ ਪੰਜਾਬ ‘ਚ ਆਮ ਆਦਮੀ ਪਾਰਟੀ (ਆਪ) ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਹੋ ਸਕਦੇ ਹਨ। ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਵੇਂ ਚੋਣ ਕਮਿਸ਼ਨ ਵੱਲੋਂ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਨਹੀਂ ਕੀਤਾ ਗਿਆ ਹੈ ਪਰ ਇਸ ਦੌਰਾਨ ਆਮ ਆਦਮੀ ਪਾਰਟੀ ਦੇ ਸੂਤਰਾਂ ਦੇ ਹਵਾਲੇ ਤੋਂ ਇੱਕ ਅਹਿਮ ਖਬਰ ਸਾਹਮਣੇ ਆ ਰਹੀ ਹੈ ਜਿਸ ਵਿਚ ਕਿਹਾ ਜਾ ਰਿਹਾ ਹੈ ਕਿ ਪਾਰਟੀ ਸੰਸਦ ਮੈਂਬਰ ਭਗਵੰਤ ਮਾਨ ਨੂੰ ਪੰਜਾਬ ‘ਚ ਮੁੱਖ ਮੰਤਰੀ ਦਾ ਚਿਹਰਾ ਬਣਾਉਣ ਦਾ ਐਲਾਨ ਕਰਨ ਜਾ ਰਹੀ ਹੈ।

ਪਾਰਟੀ ਐਲਾਨ ਲਈ ਸਹੀ ਸਮੇਂ ਦੀ ਉਡੀਕ ਕਰ ਰਹੀ ਹੈ। ਅਰਵਿੰਦ ਕੇਜਰੀਵਾਲ ਦੇ ਕੋਰੋਨਾ ਸੰਕਰਮਿਤ ਹੋਣ ਕਾਰਨ ਇਹ ਐਲਾਨ ਕੁਝ ਦਿਨਾਂ ਬਾਅਦ ਕੀਤਾ ਜਾਵੇਗਾ। ਮੀਡੀਆ ਰਿਪੋਰਟਾਂ ਮੁਤਾਬਕ ‘ਆਪ’ ਦੇ ਸੰਸਦ ਮੈਂਬਰ ਭਗਵੰਤ ਨੂੰ ‘ਆਪ’ ਵੱਲੋਂ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਬਣਾਉਣ ਲਈ ਪੀਏਸੀ ਵਿੱਚ ਸਹਿਮਤੀ ਬਣ ਗਈ ਹੈ।

ਹਾਲਾਂਕਿ ਇਸ ਨੂੰ ਮਹਿਜ਼ ਅਫ਼ਵਾਹ ਮੰਨ ਰਹੇ ਹਨ ਕਿਉਂਕਿ ਇਸ ਬਾਰੇ ਅਜੇ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਹੈ। ਇਹ ਵੀ ਅਫ਼ਵਾਹ ਫੈਲਾਈ ਜਾ ਰਹੀ ਹੈ ਕਿ ਪਾਰਟੀ ਦੀ ਸਰਵਉੱਚ ਕਮੇਟੀ ਪੀਏਸੀ ਸੰਸਦ ਮੈਂਬਰ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਬਣਾਉਣ ਲਈ ਸਹਿਮਤ ਹੋ ਗਈ ਹੈ ਪਰ ਜਦੋਂ ਤਕ ਕੋਈ ਉੱਚ ਅਧਿਕਾਰੀ ਇਸ ਸਬੰਧੀ ਕੋਈ ਪੁਸ਼ਟੀ ਨਹੀਂ ਕਰਦਾ ਉਦੋਂ ਤਕ ਕੁਝ ਵੀ ਕਹਿਣਾ ਮੁਨਾਸਿਬ ਨਹੀਂ।

Share this Article
Leave a comment