ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸੀਨੀਅਰ ਆਗੂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਮਨਜੀਤ ਸਿੰਘ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ।
ਅੱਜ ਪਾਰਟੀ ਦੇ ਮੁੱਖ ਦਫਤਰ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਭਾਈ ਮਨਜੀਤ ਸਿੰਘ ਟਕਸਾਲੀ ਪਰਿਵਾਰ ਨਾਲ ਸਬੰਧ ਰੱਖਦੇ ਹਨ । ਉਹ ਹਲਕਾ ਭਿਖੀਵਿੰਡ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਹਨ ਅਤੇ ਇਸੇ ਹਲਕੇ ਤੋਂ ਦੋ ਵਾਰ ਨਿਰਵਿਰੋਧ ਮੈਂਬਰ ਚੁਣੇ ਗਏ ਹਨ।
SAD President S Sukhbir Singh Badal announced Bhai Manjit Singh as the Senior Vice President of the party. pic.twitter.com/YxinC4XhGP
— Dr Daljit S Cheema (@drcheemasad) December 28, 2021