ਭਾਰਤ ਚ ਕੋਰੋਨਾਵਾਇਰਸ ਦੇ ਦੂਜੇ ਮਾਮਲੇ ਦੀ ਹੋਈ ਪੁਸ਼ਟੀ, ਚੀਨ ‘ਚ ਮਰਨ ਵਾਲਿਆਂ ਦਾ ਅੰਕੜਾਂ 360 ਤੋ ਪਾਰ

TeamGlobalPunjab
1 Min Read

ਨਿਊਜ਼ ਡੈਸਕ :  ਭਾਰਤ ਦੇ ਕੇਰਲ ‘ਚ ਕੋਰੋਨਾਵਾਇਰਸ ਦਾ ਦੂਜਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਹਾਲ ਹੀ ‘ਚ ਚੀਨ ਤੋਂ ਭਾਰਤ ਵਾਪਿਸ ਆਇਆ ਸੀ। ਇਸ ਤੋਂ ਪਹਿਲਾਂ ਵੀ ਕੇਰਲ ਦੇ ਇੱਕ ਵਿਦਿਆਰਥੀ ਦੇ ਕੋਰੋਨਾਵਾਇਰਸ ਤੋਂ ਪ੍ਰਭਾਵਿਤ ਹੋਣ ਦੀ ਪੁਸ਼ਟੀ ਕੀਤੀ ਗਈ ਸੀ।

ਕੇਂਦਰੀ ਸਿਹਤ ਮੰਤਰਾਲੇ ਨੇ ਐਤਵਾਰ ਨੂੰ ਇਸ ਬਾਰੇ ਜਾਣਕਾਰੀ ਦਿੱਤੀ। ਸਿਹਤ ਮੰਤਰਾਲੇ ਨੇ ਦੱਸਿਆ ਕਿ ਪੀੜਤ ਮਰੀਜ਼ ਨੂੰ ਆਈਸੋਲੇਸ਼ਨ ‘ਚ ਰੱਖਿਆ ਗਿਆ ਹੈ। ਮਰੀਜ਼ ਦੀ ਹਾਲਤ ਹੁਣ ਸਥਿਰ ਹੈ ਤੇ ਉਸ ‘ਤੇ ਨਜ਼ਰ ਰੱਖੀ ਜਾ ਰਹੀ ਹੈ।

ਕੇਂਦਰੀ ਸਿਹਤ ਮੰਤਰਾਲੇ ‘ਚ ਕੋਰੋਨਾ ਵਾਇਰਸ ‘ਤੇ ਨਜ਼ਰਸਾਨੀ ਮੀਟਿੰਗ ਤੋਂ ਬਾਅਦ ਕੇਂਦਰੀ ਸਿਹਤ ਮੰਤਰੀ ਡਾ: ਹਰਸ਼ਵਰਧਨ ਨੇ ਦੱਸਿਆ ਕਿ ਸ਼ਨੀਵਾਰ ਸ਼ਾਮ ਤੱਕ ਦੇਸ਼ ਭਰ ਦੇ ਵੱਖ-ਵੱਖ ਹਵਾਈ ਅੱਡਿਆਂ ‘ਤੇ 326 ਵੱਖ-ਵੱਖ ਜਹਾਜ਼ਾਂ ਰਾਹੀਂ ਭਾਰਤ ਆਉਣ ਵਾਲੇ 52 ਹਜ਼ਾਰ 332 ਯਾਤਰੀਆਂ ਦੀ ਸਕ੍ਰੀਨਿੰਗ ਜਾਂਚ ਕੀਤੀ ਜਾ ਚੁੱਕੀ ਹੈ।

ਤਾਜ਼ਾ ਜਾਣਕਾਰੀ ਅਨੁਸਾਰ ਚੀਨ ‘ਚ ਕੋਰੋਨਾਵਾਇਰਸ ਕਾਰਨ ਹੋਈਆਂ ਮੌਤਾਂ ਦੀ ਗਿਣਤੀ 360 ਹੋ ਗਈ ਹੈ। ਜਦੋਂ ਕਿ ਸੰਕਰਮਿਤ ਮਰੀਜ਼ਾਂ ਦੀ ਗਿਣਤੀ 14 ਹਜ਼ਾਰ ਤੱਕ ਪਹੁੰਚ ਗਈ ਹੈ।

- Advertisement -

Share this Article
Leave a comment