ਭਾਰਤ ਤੋਂ ਕੈਨੇਡਾ ਲਈ ਸਿੱਧੀਆਂ ਉਡਾਣਾਂ 27 ਸਤੰਬਰ ਤੋਂ ਹੋ ਸਕਦੀਆਂ ਹਨ ਸ਼ੁਰੂ

TeamGlobalPunjab
1 Min Read

ਭਾਰਤ ਤੋਂ ਕੈਨੇਡਾ ਲਈ ਸਿੱਧੀਆਂ ਉਡਾਣਾਂ 27 ਸਤੰਬਰ ਨੂੰ ਫਿਰ ਤੋਂ ਸ਼ੁਰੂ ਹੋ ਸਕਦੀਆਂ ਹਨ। ਕੋਵਿਡ-19 ਮਹਾਮਾਰੀ ਕਾਰਨ ਸਿੱਧੀਆਂ ਉਡਾਣਾਂ ’ਤੇ ਲੱਗੀ ਪਾਬੰਦੀ ਨੂੰ 3 ਉਡਾਣਾਂ ਵਿਚ ਨਵੀਂ ਦਿੱਲੀ ਤੋਂ ਯਾਤਰਾ ਕਰਨ ਵਾਲੇ ਯਾਤਰੀਆਂ ਦੇ ਕੈਨੇਡਾ ਪਹੁੰਚਣ ’ਤੇ ਕੀਤੇ ਗਏ ਕੋਵਿਡ-19 ਟੈਸਟਾਂ ਦੇ ਨਤੀਜਿਆਂ ਦੇ ਆਧਾਰ ’ਤੇ ਹੀ ਹਟਾਇਆ ਜਾਏਗਾ।

ਜੇਕਰ ਜ਼ਿਆਦਾ ਸੰਖਿਆ ਵਿਚ ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਉਂਦੇ ਹਨ ਤਾਂ 27 ਸਤੰਬਰ ਨੂੰ ਉਡਾਣਾਂ ’ਤੇ ਲੱਗੀ ਪਾਬੰਦੀ ਨੂੰ ਹਟਾਉਣ ਦੀ ਯੋਜਨਾ ’ਤੇ ਮੁੜ ਵਿਚਾਰ ਕੀਤਾ ਜਾਏਗਾ। ਦੱਸ ਦਈਏ ਕਿ ਭਾਰਤ ਤੋਂ ਕੈਨੇਡਾ ਲਈ ਸਿੱਧੀਆਂ ਉਡਾਣਾਂ ’ਤੇ ਲੱਗੀ ਪਾਬੰਦੀ ਜੋ 21 ਸਤੰਬਰ ਨੂੰ ਖ਼ਤਮ ਹੋ ਗਈ ਹੈ, ਉਸ ਨੂੰ ਟਰਾਂਸਪੋਰਟ ਕੈਨੇਡਾ ਵੱਲੋਂ 26 ਸਤੰਬਰ ਤਕ ਵਧਾ ਦਿੱਤਾ ਗਿਆ ਹੈ। ਕੈਨੇਡਾ ਨੇ ਅਪ੍ਰੈਲ ਵਿਚ ਭਾਰਤ ਵਿਚ ਕੋਵਿਡ-19 ਦੀ ਦੂਜੀ ਲਹਿਰ ਦੇ ਮੱਦੇਨਜ਼ਰ ਉਥੋਂ ਆਉਣ-ਜਾਣ ਵਾਲੀਆਂ ਸਾਰੀਆਂ ਸਿੱਧੀਆਂ ਉਡਾਣਾਂ ’ਤੇ ਪਾਬੰਦੀ ਲਗਾਈ ਸੀ। ਇਸ ਦੇ ਬਾਅਦ ਤੋਂ ਉਡਾਣਾਂ ਬਹਾਲ ਕਰਨ ਦੀ ਤਾਰੀਖ਼ ਕਈ ਵਾਰ ਟਾਲੀ ਜਾ ਚੁੱਕੀ ਹੈ।

Share this Article
Leave a comment