ਮਜੀਠੀਆ ਨੇ ਬਿਜਲੀ ਮੁੱਦੇ ‘ਤੇ ਕੈਪਟਨ ਸਰਕਾਰ ਨੂੰ ਸੁਣਾਈਆਂ ਖਰੀਆਂ ਖਰੀਆਂ! ਆਪ ਨੂੰ ਵੀ ਦੱਸਿਆ ਕਾਂਗਰਸ ਦੀ ਬੀ ਟੀਮ

TeamGlobalPunjab
2 Min Read

ਚੰਡੀਗੜ੍ਹ : ਅੱਜ ਵਿਧਾਨ ਸਭਾ ਅੰਦਰ ਬਜ਼ਟ ਇਜਲਾਸ ਸ਼ੁਰੂ ਹੋ ਗਿਆ ਹੈ ਅਤੇ ਇਸ ਦੌਰਾਨ ਵਿਰੋਧੀ ਪਾਰਟੀਆਂ ਵੱਲੋਂ ਲਗਾਤਾਰ ਸੱਤਾਧਾਰੀ ਕਾਗਰਸ ਪਾਰਟੀ ਨੂੰ ਘੇਰਿਆ ਜਾ ਰਿਹਾ ਹੈ। ਜੇਕਰ ਗੱਲ ਸ਼੍ਰੋਮਣੀ ਅਕਾਲੀ ਦਲ ਦੀ ਕਰੀਏ ਤਾਂ ਬੀਤੇ ਇਜਲਾਸ ਦੌਰਾਨ ਉਨ੍ਹਾਂ ਨੇ ਵਿਧਾਨ ਸਭਾ ਦੇ ਬਾਹਰ ਛੁਣਛੁਣੇ ਲੈ ਕੇ ਪ੍ਰਦਰਸ਼ਨ ਕੀਤਾ ਸੀ ਅਤੇ ਅੱਜ ਇੱਕ ਵਾਰ ਫਿਰ ਗਲ ਵਿੱਚ ਬਲਬ ਪਾ ਕੇ ਉਨ੍ਹਾਂ ਨੇ ਪ੍ਰਦਰਸ਼ਨ ਕੀਤਾ। ਇਸ ਤੋਂ ਬਾਅਦ ਪ੍ਰਦਰਸ਼ਨ ਬਾਰੇ ਜਾਣਕਾਰੀ ਦਿੰਦਿਆ ਪਾਰਟੀ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਅੱਜ ਪੰਜਾਬ ਅੰਦਰ ਬਿਜਲੀ ਦਾ ਮੁੱਦਾ ਬੜਾ ਹੀ ਗੰਭੀਰ ਮੁੱਦਾ ਬਣ ਗਿਆ ਹੈ।

ਮਜੀਠੀਆ ਨੇ ਕਿਹਾ ਕਿ ਜਿਸ ਸਮੇਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਵੱਲੋਂ ਚੋਣ ਮਨੋਰਥ ਪੱਤਰ ਜਾਰੀ ਕੀਤਾ ਗਿਆ ਸੀ ਤਾਂ ਉਸ ਸਮੇਂ ਇਹ ਵਾਅਦਾ ਕੀਤਾ ਸੀ ਕਿ ਬਿਜਲੀ ਦਾ ਮੁੱਲ 5 ਰੁਪਏ ਯੂਨਿਟ ਹੋਵੇਗਾ ਪਰ ਅੱਜ ਅਸਲੀਅਤ ਇਹ ਹੈ ਕਿ ਦੇਸ਼ ਅੰਦਰ ਸਭ ਤੋਂ ਮਹਿੰਗੀ ਬਿਜਲੀ ਪੰਜਾਬ ਵਿੱਚ ਹੈ। ਉਨ੍ਹਾਂ ਕਿਹਾ ਕਿ ਜਿਹੜੇ ਦਲਿਤ ਪਰਿਵਾਰਾਂ ਦੇ ਘਰ ਇੱਕ ਇੱਕ ਪੱਖਾ ਵੀ ਚਲਦਾ ਹੈ ਉਨ੍ਹਾਂ ਨੂੰ ਵੀ ਬਿੱਲ 50-50 ਹਜ਼ਾਰ ਰੁਪਏ ਆ ਰਿਹਾ ਹੈ। ਮਜੀਠੀਆ ਨੇ ਦਾਅਵਾ ਕੀਤਾ ਕਿ ਉੰਨੀ ਤਾਂ ਉਨ੍ਹਾਂ ਦੀ ਸਾਲ ਦੀ ਕਮਾਈ ਨਹੀਂ ਹੈ ਜਿੰਨਾ ਬਿੱਲ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਜੋ ਬਿਜਲੀ ਦਾ ਸਭ ਤੋਂ ਵੱਡਾ ਘੁਟਾਲਾ ਹੋਇਆ ਹੈ ਉਸ ਸਮੇਂ ਕਾਂਗੜ ਮੰਤਰੀ ਸਨ ਤਾਂ ਇਸ ਗੱਲ ਦੀ ਜਾਂਚ ਕਿਉਂ ਨਹੀਂ ਹੋ ਰਹੀ। ਇੱਥੇ ਹੀ ਉਨ੍ਹਾਂ ਨੇ ਆਮ ਆਦਮੀ ਪਾਰਟੀ ਨੂੰ ਵੀ ਕਾਂਗਰਸ ਦੀ ਬੀ ਟੀਮ ਦਾ ਨਾਮ ਦੇ ਦਿੱਤਾ।

Share this Article
Leave a comment