ਚੰਡੀਗੜ੍ਹ ਦੇਸ਼ ਅੰਦਰ ਚੱਲ ਰਹੇ ਕਿਸਾਨੀ ਸੰਘਰਸ਼ ਦਰਮਿਆਨ ਭਾਜਪਾ ਨੂੰ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ ਚਲਦਿਆਂ ਜੇਕਰ ਗੱਲ ਹਰਿਆਣਾ ਦੀ ਕਰੀਏ ਅਤੇ ਸੱਤਾ ਦਾ ਸੁੱਖ ਭੋਗ ਰਹੀ ਮਨੋਹਰ ਲਾਲ ਖੱਟਰ ਦੀ ਸਰਕਾਰ ਦਾ ਵੀ ਵੱਡੇ ਪੱਧਰ ਤੇ ਵਿਰੋਧ ਹੋ ਰਿਹਾ ਹੈ । ਇਸ ਦੇ ਚਲਦਿਆਂ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਬਿਕਰਮ ਮਜੀਠੀਆ ਵੱਲੋਂ ਵੀ ਹਰਿਆਣਾ ਵਿਚ ਜਾ ਕੇ ਪਿਛਲੇ ਦਿਨੀਂ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਵਿਰੋਧ ਕੀਤਾ ਗਿਆ ਜਿਸ ਤੇ ਜਿਸ ਤੋਂ ਬਾਅਦ ਇਹ ਮਸਲਾ ਲਗਾਤਾਰ ਭਖਦਾ ਜਾ ਰਿਹਾ ਹੈ ।
ਹਰਿਆਣਾ ਦੀ ਸਪੀਕਰ ਵੱਲੋਂ ਪੰਜਾਬ ਦੇ ਸਪੀਕਰ ਦੇ ਨਾਲ ਇਸ ਬਾਬਤ ਗੱਲਬਾਤ ਕੀਤੀ ਗਈ ਹੈ । ਜਿਸ ਤੋਂ ਬਾਅਦ ਪੰਜਾਬ ਦੇ ਸਪੀਕਰ ਵੱਲੋਂ ਸ਼ੁੱਕਰਵਾਰ ਨੂੰ ਮੀਟਿੰਗ ਸੱਦੀ ਗਈ ਹੈ । ਇਸ ਮੀਟਿੰਗ ਦੇ ਵਿੱਚ ਹਰਿਆਣਾ ਪੁਲੀਸ ਪ੍ਰਸ਼ਾਸਨ ਚੰਡੀਗੜ੍ਹ ਪੁਲਸ ਪ੍ਰਸ਼ਾਸਨ ਸਮੇਤ ਪੰਜਾਬ ਦੇ ਕਈ ਵੱਡੀ ਸੀਨੀਅਰ ਅਧਿਕਾਰੀ ਵੀ ਬੈਠਣਗੇ। ਦੱਸ ਦੇਈਏ ਕਿ ਬਿਕਰਮ ਮਜੀਠੀਆ ਵੱਲੋਂ ਮਨੋਹਰ ਲਾਲ ਖੱਟਰ ਦਾ ਵਿਰੋਧ ਕਰਦਿਆਂ ਵੱਡੇ ਪੱਧਰ ਤੇ ਪ੍ਰਦਰਸ਼ਨ ਕੀਤਾ ਗਿਆ ਸੀ ਇਸ ਦੌਰਾਨ ਹਾਲਾਤ ਬਣ ਗਏ ਸਨ ਕਿ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਭੱਜਣਾ ਪਿਆ ਸੀ ।