ਅੰਮ੍ਰਿਤਸਰ : ਅੰਮ੍ਰਿਤਸਰ ‘ਚੋਂ ਇਕ ਦਿਲ ਕੰਬਾਊ ਖ਼ਬਰ ਸਾਹਮਣੇ ਆਈ ਹੈ। ਮਾਵਾਂ ਨੂੰ ਰੱਬ ਦਾ ਦਰਜਾ ਦਿੱਤਾ ਗਿਆ ਹੈ। ‘ਮਦਰਸ ਡੇਅ’ ਵਾਲੇ ਦਿਨ ਹੀ ਜਿੱਥੇ ਮਾਂ ਨੂੰ ਸਪੈਸ਼ਲ਼ ਫੀਲ ਕਰਵਾਇਆ ਜਾਣਾ ਚਾਹੀਦਾ ਸੀ ਉਥੇ ਨੌਜਵਾਨਾਂ ਦਾ ਇੱਕ ਸ਼ਰਮਨਾਕ ਕਾਰਾ ਸਾਹਮਣੇ ਆਇਆ ਹੈ।
ਅੰਮ੍ਰਿਤਸਰ ਵਿਚ ਕੁਝ ਅਣਪਛਾਤੇ ਨੌਜਵਾਨਾਂ ਵੱਲੋਂ ਇੱਕ ਬਜ਼ੁਰਗ ਮਾਂ ਨੂੰ ਘੜੀਸਿਆ ਜਾ ਰਿਹਾ ਹੈ। ਨੌਜਵਾਨ ਬਜ਼ੁਰਗ ਔਰਤ ਨੂੰ ਘੜੀਸਦਿਆਂ ਆਟੋ ‘ਚ ਬਿਠਾਉਣ ਦੀ ਕੋਸ਼ਿਸ਼ ਕਰ ਰਹੇ ਸਨ।ਇਸ ਗੱਲ ਦੀ ਫਿਲਹਾਲ ਪੁਸ਼ਟੀ ਨਹੀਂ ਹੋਈ ਕਿ ਉਹ ਬਜ਼ੁਰਗ ਔਰਤ ਕੌਣ ਸੀ ਅਤੇ ਨੌਜਵਾਨ ਕਿਉਂ ਧੱਕੇ ਨਾਲ ਆਟੋ ‘ਚ ਧਕੇਲ ਰਹੇ ਸਨ।
ਉਥੇ ਮੌਜੂਦ ਕੁਝ ਲੋਕਾਂ ਵੱਲੋਂ ਸਾਰੀ ਘਟਨਾ ਬਾਰੇ ਪੁਲਿਸ ਨੂੰ ਸੂਚਿਤ ਕੀਤਾ ਗਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।