ਨਵੀਂ ਦਿੱਲੀ: ਦਿੱਲੀ ਸਿੱਖ ਗੁਰੂਦੁਆਰਾ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ ਦੀਆਂ ਮੁਸ਼ਕਿਲਾਂ ਵਿੱਚ ਵਾਧਾ ਹੋ ਗਿਆ ਹੈ। ਮਨਜੀਤ ਸਿੰਘ ਜੀ.ਕੇ ਖਿਲ਼ਾਫ ਦਿੱਲੀ ਦੇ ਨਾਰਥ ਐਵੀਨਊ ਪੁਲਿਸ ਸਟੇਸ਼ਨ ਵਿੱਚ ਮਾਮਲਾ ਦਰਜ ਕਰ ਲਿਆ ਗਿਆ ਹੈ।
ਇੱਥੇ ਤੁਹਾਨੂੰ ਦਸ ਦਈਏ ਜੀ.ਕੇ ‘ਤੇ ਦਿੱਲੀ ਸਿੱਖ ਗੁਰੂਦੁਆਰਾ ਮੈਨੇਜ਼ਮੈਂਟ ਕਮੇਟੀ ‘ਚ ਭ੍ਰਿਸ਼ਟਾਚਾਰ ਕਰਨ ਦੇ ਦੋਸ਼ ਹਨ ਅਤੇ ਜੀ.ਕੇ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫਾ ਵੀ ਦੇ ਚੁੱਕੇ ਹਨ ਅਤੇ ਹੁਣ ਇਸ ਮਾਮਲੇ ਵਿੱਚ ਮਨਜੀਤ ਸਿੰਘ ਜੀ.ਕੇ ਖਿਲਾਫ ਮਾਮਲਾ ਦਰਜ ਹੋ ਚੁੱਕਾ ਹੈ।
ਇਸ ਮਾਮਲੇ ‘ਚ ਸ਼ਿਕਾਇਤਕਰਤਾ ਤੇ ਸਾਬਕਾ ਜਨਰਲ ਸਕੱਤਰ ਗੁਰਮੀਤ ਸਿੰਘ ਸ਼ੰਟੀ ਦੀ ਸ਼ਿਕਾਇਤ ਦੇ ਅਧਾਰ ‘ਤੇ ਮਾਮਲਾ ਦਰਜ ਕੀਤਾ ਗਿਆ ਜਿਸ ‘ਤੇ ਜੀ.ਕੇ ਵਲੋਂ ਅਦਾਲਤ ਵਿੱਚ ਐੱਫ ਆਈ ਆਰ ਰੱਦ ਕਰਨ ਦੀ ਚੁਣੌਤੀ ਵੀ ਦਿੱਤੀ ਗਈ ਸੀ ਪਰ ਅਦਾਲਤ ਵਲੋਂ ਉਸਨੂੰ ਰੱਦ ਕਰ ਦਿੱਤਾ ਗਿਆ ਸੀ।