ਚੰਡੀਗੜ੍ਹ : ਦੁਰਘਟਨਾਵਾਂ ਦਾ ਸਿਲਸਿਲਾ ਹਰ ਦਿਨ ਵਧਦਾ ਹੀ ਜਾ ਰਿਹਾ ਹੈ। ਇਸ ਦੇ ਚਲਦਿਆਂ ਇੱਕ ਐਂਬੂਲੈਂਸ ਦੇ ਦੁਰਘਟਨਾਗ੍ਰਸਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਜ਼ੀਰਕਪੁਰ ਤੋਂ ਚੰਡੀਗੜ੍ਹ ਦੇ ਐਂਟਰੀ ਪੁਆਇੰਟ ਤੋਂ ਕਰੀਬ 100 ਮੀਟਰ ਪਿੱਛੇ ਇਹ ਹਾਦਸਾ ਵਾਪਰਿਆ। ਹਾਦਸਾ ਇੰਨਾ ਭਿਆਨਕ ਸੀ ਕਿ ਇਸ ਵਿੱਚ ਚਾਰ ਲੋਕਾਂ ਦੀ ਮੌਤ ਹੋਈ ਦੱਸੀ ਜਾਂਦੀ ਹੈ। ਦੱਸ ਦਈਏ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਐਂਬੂਲੈਂਸ ਹਰਟ ਅਟੈਕ ਦੇ ਮਰੀਜ਼ ਨੂੰ ਲੈ ਜਾ ਰਹੀ ਸੀ। ਫਿਲਹਾਲ ਦੁਰਘਟਨਾ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਹਾਦਸੇ ਦੌਰਾਨ ਮਰਨ ਵਾਲਿਆਂ ਦੀ ਪਹਿਚਾਣ ਰਾਜੂ, ਮੁਕੇਸ਼, ਪਾਲਾ ਵਜੋਂ ਹੋਈ ਹੈ।