ਬਰਨਾਲਾ : ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਤੇਜ ਪ੍ਤਾਪ ਸਿੰਘ ਫੂਲਕਾ ਦੇ ਆਦੇਸ਼ਾਂ ’ਤੇ ਮਾਰਕੀਟ ਕਮੇਟੀ ਬਰਨਾਲਾ ਦੇ ਅਧਿਕਾਰੀਆਂ ਵੱਲੋਂ ਅੱਜ ਸ਼ਹਿਰ ਵਿੱਚ ਵੱਖ ਵੱਖ ਥਾਈਂ ਵਿਕ ਰਹੀਆਂ ਸਬਜ਼ੀਆਂ ਦੇ ਰੇਟਾਂ ਦੀ ਚੈਕਿੰਗ ਕੀਤੀ ਗਈ।
ਮਾਰਕੀਟ ਕਮੇਟੀ ਦੇ ਸੈਕਟਰੀ ਗੁਰਲਾਲ ਸਿੰਘ ਨੇ ਦੱਸਿਆ ਕਿ ਉਨਾਂ ਨੇ ਕੁਝ ਸ਼ਿਕਾਇਤਾਂ ਦੇ ਆਧਾਰ ’ਤੇ ਸ਼ਹਿਰ ਦੇ ਵਾਰਡ ਨੰਬਰ 10 ਅਤੇ ਸੇਖਾ ਰੋਡ ਵਿਖੇ ਸਬਜ਼ੀਆਂ ਵਾਲੀਆਂ ਰੇੜੀਆਂ ’ਤੇ ਲਾਏ ਜਾਂਦੇ ਸਬਜ਼ੀਆਂ ਫਲਾਂ ਦੇ ਰੇਟਾਂ ਦੀ ਚੈਕਿੰਗ ਕੀਤੀ। ਇਸ ਮੌਕੇ ਉਨਾਂ ਨਾਲ ਸੁਪਰਡੈਂਟ ਕੁਲਵਿੰਦਰ ਸਿੰਘ ਭੁੱਲਰ ਅਤੇ ਜੇਈ ਜਸਵੀਰ ਬਰਾੜ ਹਾਜ਼ਰ ਸਨ। ਉਨਾਂ ਦੱਸਿਆ ਕਿ ਮਾਰਕੀਟ ਕਮੇਟੀ ਵੱਲੋਂ ਰੋਜ਼ਾਨਾ ਪੱਧਰ ’ਤੇ ਫਲਾਂ ਅਤੇ ਸਬਜ਼ੀਆਂ ਦੇ ਭਾਅ ਨਿਰਧਾਰਿਤ ਕੀਤੇ ਜਾਂਦੇ ਹਨ। ਜੇਕਰ ਉਨਾਂ ਰੇਟਾਂ ਤੋਂ ਵੱਧ ਫਲ-ਸਬਜ਼ੀਆਂ ਵੇਚੇ ਜਾਣ ਦਾ ਮਾਮਲਾ ਸਾਹਮਣੇ ਆਉਦਾ ਹੈ ਤਾਂ ਖਰੀਦ ਕਰਤਾ ਈਮੇਲ [email protected] ’ਤੇ ਜਾਂ ਵਾਰ ਰੂਮ ਦੇ ਟੈਲੀਫੋਨ ਨੰਬਰ 01679-244300 ’ਤੇ ਸੰਪਰਕ ਕਰੇ।