ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਰਿਪੋਰਟਾਂ ਨੂੰ ਗ਼ਲਤ ਦੱਸਿਆ ਹੈ ਜਿਨ੍ਹਾਂ ’ਚ ਕਿਹਾ ਗਿਆ ਹੈ ਕਿ ਨਵਜੋਤ ਸਿੰਘ ਸਿੱਧੂ ਨੇ ਉਨ੍ਹਾਂ ਨਾਲ ਮੁਲਾਕਾਤ ਵਾਸਤੇ ਸਮਾਂ ਮੰਗਿਆ ਹੈ। ਕੈਪਟਨ ਨੇ ਕਿਹਾ ਕਿ ਸਿੱਧੂ ਨੇ ਉਨ੍ਹਾਂ ਨੂੰ ਮਿਲਣ ਲਈ ਸਮਾਂ ਨਹੀਂ ਮੰਗਿਆ।
ਇਸ ਬਾਰੇ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਟਵੀਟ ਕਰਕੇ ਮੁੱਖ ਮੰਤਰੀ ਦਾ ਸਿੱਧੂ ਬਾਰੇ ਰੁਖ਼ ਸਪਸ਼ਟ ਕੀਤਾ ਹੈ।
Reports of @sherryontopp
seeking time to meet @capt_amarinder are completely false. No time has been sought whatsoever. No change in stance… CM won’t meet #NavjotSinghSidhu till latter publicly apologises for his personally derogatory social media attacks against him. pic.twitter.com/dJvHh8Xo0h
— Raveen Thukral (@Raveen64) July 20, 2021
ਰਵੀਨ ਠੁਕਰਾਲ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ‘ਉਹ ਉਸ ਸਮੇਂ ਤਕ ਨਵਜੋਤ ਸਿੰਘ ਸਿੱਧੂ ਨਾਲ ਮੁਲਾਕਾਤ ਨਹੀਂ ਕਰਨਗੇ ਜਦੋਂ ਤਕ ਉਹ (ਸਿੱਧੂ) ਆਪਣੇ ਪੁਰਾਣੇ ਟਵੀਟ ਲਈ ਜਨਤਕ ਤੌਰ ’ਤੇ ਮਾਫ਼ੀ ਨਹੀਂ ਮੰਗ ਲੈਂਦੇ।’
ਜ਼ਿਕਰਯੋਗ ਹੈ ਕਿ ਸਿੱਧੂ ਪ੍ਰਧਾਨ ਬਣਨ ਤੋਂ ਬਾਅਦ ਹਾਲੇ ਤਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਨਹੀਂ ਮਿਲੇ ਹਨ। ਉਹ ਪਿਛਲੇ ਚਾਰ ਦਿਨਾਂ ਤੋਂ ਸੂਬੇ ’ਚ ਲਗਾਤਾਰ ਮੰਤਰੀਆਂ ਤੇ ਵਿਧਾਇਕਾਂ ਨਾਲ ਮੁਲਾਕਾਤ ਕਰ ਰਹੇ ਹਨ।
ਬੀਤੇ ਕੱਲ੍ਹ ਹੀ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਨੇ ਵੀ ਸਿੱਧੂ ਬਾਰੇ ਸਪਸ਼ਟ ਕੀਤਾ ਸੀ ਕਿ ਉਹ ਵੀ ਨਵ ਨਿਯੁਕਤ ਪੰਜਾਬ ਕਾਂਗਰਸ ਪ੍ਰਧਾਨ ਨੂੰ ਉਸ ਸਮੇਂ ਤੱਕ ਨਹੀਂ ਮਿਲਣਗੇ ਜਦੋਂ ਤੱਕ ਉਹ ਮੁੱਖ ਮੰਤਰੀ ਨਾਲ ਆਪਣਾ ਮਸਲਾ ਨਹੀਂ ਸੁਲਝਾ ਲੈਂਦੇ।